July 24, 2026, 9:56 am
----------- Advertisement -----------
HomeNewsLatest Newsਵਿੱਤ ਮੰਤਰੀ ਨੇ ਆਰਥਿਕ ਤੇ ਅੰਕੜਾ ਸੰਸਥਾ ਦੇ ਜਾਂਚਕਰਤਾਵਾਂ ਨੂੰ ਸੌਂਪੇ ਨਿਯੁਕਤੀ...

ਵਿੱਤ ਮੰਤਰੀ ਨੇ ਆਰਥਿਕ ਤੇ ਅੰਕੜਾ ਸੰਸਥਾ ਦੇ ਜਾਂਚਕਰਤਾਵਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚਕਰਤਾਵਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਂਪਦਿਆਂ ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਵਿੱਤ ਮੰਤਰੀ ਨੇ ਉਨ੍ਹਾਂ ਨੂੰ ਡਿਸਟੈਂਸ ਐਜੂਕੇਸ਼ਨ ਰਾਹੀਂ ਆਪਣੀ ਵਿਦਿਅਕ ਯੋਗਤਾ ਵਿੱਚ ਹੋਰ ਸੁਧਾਰ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਉਨ੍ਹਾਂ ਨੂੰ ਤਰੱਕੀਆਂ ਹਾਸਲ ਕਰਨ ਵਿੱਚ ਮਦਦ ਮਿਲੇਗੀ ਸਗੋਂ ਉਨ੍ਹਾਂ ਦੀ ਯੋਗਤਾ ਵਿੱਚ ਵਾਧੇ ਦੇ ਨਾਲ ਵਿਭਾਗ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਲਾਭ ਵੀ ਮਿਲੇਗਾ। ਇਸ ਮੌਕੇ ਵਿੱਤ ਮੰਤਰੀ ਨੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਨੂੰ ਤਰਜੀਹ ਦੇਣ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਔਖੀ ਘੜੀ ਵਿੱਚ ਮਦਦ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...