September 20, 2026, 9:41 pm
----------- Advertisement -----------
HomeNewsEducationਵਿੱਤ ਮੰਤਰੀ ਵੱਲੋਂ ਡਾ. ਗਿੱਲ ਦੀ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’...

ਵਿੱਤ ਮੰਤਰੀ ਵੱਲੋਂ ਡਾ. ਗਿੱਲ ਦੀ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਲੋਕ ਅਰਪਣ

Published on

----------- Advertisement -----------

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਪ੍ਰੋਫੈਸਰਾਂ ਵਿੱਚੋਂ ਇੱਕ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਲਿਖੀ ਗਈ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਨੂੰ ਲੋਕ ਅਰਪਣ ਕੀਤਾ। ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਹੋਏ ਇੱਕ ਸਾਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਿਤਾਬ ਨੂੰ ਲੋਕ ਅਰਪਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਤਾਬ ਡਾ. ਗਿੱਲ ਵੱਲੋਂ ਪੰਜਾਬ ਦੀ ਆਰਥਿਕਤਾ ਦੀ ਬਿਹਤਰੀ ਲਈ ਪੁਰਾਣੇ ਸਮੇਂ ਦੌਰਾਨ ਕੀ ਕੁਝ ਹੋਇਆ, ਕੀ ਕੁਝ ਹੋਣਾ ਚਾਹੀਦਾ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਕਿਵੇਂ ਆਰਥਿਕਤਾ ਨੂੰ ਲੀਹਾਂ ‘ਤੇ ਲਿਆਂਦਾ ਜਾ ਸਕਦਾ ਹੈ, ਦੀ ਦਿਸ਼ਾ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਕਿਤਾਬ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ।

ਇਸੇ ਦੌਰਾਨ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੂਬੇ ਵਿੱਚ ਆਰਥਿਕ ਮੁੱਦਿਆਂ ਬਾਰੇ ਲੋੜੀਂਦੀ ਬਹਿਸ ਦੀ ਘਾਟ ਕਾਰਨ ਉਨ੍ਹਾਂ ਨੇ ਇਸ ਕਿਤਾਬ ਰਾਹੀਂ ਸਰਲ ਅਤੇ ਸੁਖਾਵੀਂ ਭਾਸ਼ਾ ਵਿੱਚ ਹਰ ਮੁੱਦੇ ਨੂੰ ਲੋਕਾਂ ਦੇ ਸਾਹਮਣੇ ਰੱਖਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਬੀਤੇ 37 ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾਵਾਂ ਨਿਭਾ ਰਹੇ ਡਾ. ਗਿੱਲ ਨੇ ਕਿਹਾ ਕਿ ਇਹ ਕਿਤਾਬ ਉਨ੍ਹਾਂ ਲੇਖਾਂ ਦਾ ਸੰਗ੍ਰਹਿ ਹੈ ਜੋ ਕਿ ਆਰਥਿਕ, ਸਮਾਜਿਕ, ਧਾਰਮਿਕ, ਸਿੱਖਿਆ, ਵਾਤਾਵਰਣ ਅਤੇ ਪੰਜਾਬ ਹੋਰ ਵੱਖ-ਵੱਖ ਮੁੱਦਿਆਂ ਉੱਪਰ ਲਿਖੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਯੂਟਿਊਬ ਚੈਨਲ ‘ਖੁੰਡ ਚਰਚਾ’ ਵੀ ਚਲਾਇਆ ਜਾ ਰਿਹਾ ਹੈ ਜਿਸ ਰਾਹੀਂ 100 ਤੋਂ ਵੱਧ ਮੁੱਦਿਆਂ ਬਾਰੇ ਆਮ ਜਨਤਾ ਨੂੰ ਰੂ-ਬ-ਰੂ ਕੀਤਾ ਗਿਆ ਹੈ ਅਤੇ ਨਾਲ ਹੀ ਸਰਕਾਰ ਨੂੰ ਇੰਨ੍ਹਾਂ ਮੁੱਦਿਆਂ ਵਿੱਚੋਂ ਉਭਰਣ ਲਈ ਸੁਝਾਅ ਵੀ ਦਿੱਤੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...