October 18, 2026, 7:24 am
----------- Advertisement -----------
HomeNewsLatest Newsਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 19 ਜੁਲਾਈ : ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ ਅਤੇ ਪ੍ਰੋਕਿਊਰਮੈਂਟ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਨਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ (ਐਸ.ਪੀ.ਪੀ.ਪੀ) ਦੀ ਸ਼ੁਰੂਆਤ ਕੀਤੀ ਗਈ। ਇਹ ਪੋਰਟਲ ਪੰਜਾਬ ਦੇ ਵਿੱਤ ਵਿਭਾਗ ਨੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਦੇ ਸਹਿਯੋਗ ਨਾਲ ਤਿਆਰ ਕੀਤਾ ਹੈ।

ਇੱਥੇ ਮਿਉਂਸਪਲ ਭਵਨ ਵਿਖੇ ਸਟੇਟ ਅਕਾਊਂਟ ਸਰਵਿਸਿਜ (ਐਸ.ਏ.ਐਸ.) ਅਧਿਕਾਰੀਆਂ ਲਈ ਕਰਵਾਏ ਗਏ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਪੋਰਟਲ ਦੀ ਸ਼ੁਰੂਆਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਟ੍ਰਾਂਸਪਰੇਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019 ਦੀ ਧਾਰਾ 43 ਤਹਿਤ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦਾ ਮੁੱਖ ਮੰਤਵ ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਇਹ ਪੋਰਟਲ ਬੁਨਿਆਦੀ ਟੈਂਡਰ ਵੇਰਵਿਆਂ (ਮੌਜੂਦਾ ਐਕਟਿਵ ਟੈਂਡਰ, ਓਪਨਿੰਗ/ਕਲੋਜ਼ਿੰਗ ਟੈਂਡਰ ਅਤੇ ਰੱਦ ਕੀਤੇ ਟੈਂਡਰ), ਬੋਲੀ ਸਬੰਧੀ ਦਸਤਾਵੇਜ਼, ਐਕਟਿਵ ਕੋਰੀਜੈਂਡਮ, ਐਕਟ ਅਤੇ ਨਿਯਮ, ਅਪੀਲ ਅਤੇ ਇਸ ਦੀਆਂ ਪ੍ਰਕਿਰਿਆਵਾਂ, ਸਾਲਾਨਾ ਪ੍ਰੋਕਿਉਰਮੈਂਟ ਯੋਜਨਾਵਾਂ, ਉਨ੍ਹਾਂ ਬੋਲੀਕਾਰਾਂ ਦੀ ਸੂਚੀ ਜਿਨ੍ਹਾਂ ਨੇ ਪੂਰਵ-ਯੋਗਤਾ ਜਾਂ ਬੋਲੀਕਾਰ ਰਜਿਸਟ੍ਰੇਸ਼ਨ ਦੌਰਾਨ ਬੋਲੀ ਪੇਸ਼ ਕੀਤੀ, ਪ੍ਰੀ-ਕੁਆਲੀਫਾਈਡ ਅਤੇ ਰਜਿਸਟਰਡ ਬੋਲੀਕਾਰਾਂ ਦੀ ਸੂਚੀ, ਕਾਰਨਾਂ ਸਮੇਤ ਸੈਕਸ਼ਨ 24 ਅਧੀਨ ਬਾਹਰ ਰੱਖੇ ਗਏ ਬੋਲੀਕਾਰਾਂ ਦੀ ਸੂਚੀ, ਐਕਟ ਦੀ ਧਾਰਾ 49 ਅਤੇ 50 ਅਧੀਨ ਲਾਜ਼ਮੀ ਅਪੀਲਾਂ ਬਾਰੇ ਫੈਸਲੇ, ਸਫਲ ਬੋਲੀਆਂ ਦੇ ਵੇਰਵੇ; ਉਹਨਾਂ ਦੀਆਂ ਕੀਮਤਾਂ ਅਤੇ ਬੋਲੀਕਾਰ, ਅਤੇ ਕਾਲੀ ਸੂਚੀ ਵਿੱਚ ਸ਼ਾਮਿਲ ਬੋਲੀਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ।

ਪੋਰਟਲ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਐਸ.ਪੀ.ਪੀ.ਪੀ ਪ੍ਰੋਕਿਉਰਮੈਂਟ ਪ੍ਰਕ੍ਰਿਆ ਵਿੱਚ ਮੁਕਾਬਲੇ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰੋਕਿਉਰਮੈਂਟ ਕਰਨ ਵਾਲੀ ਹਰੇਕ ਇਕਾਈ ਇਸ ਪੋਰਟਲ ‘ਤੇ ਪ੍ਰੋਕਿਉਰਮੈਂਟ ਸੰਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪ੍ਰੋਕਿਉਰਮੈਂਟ ਕਰਨ ਵਾਲੀਆਂ ਸਾਰੀਆਂ ਇਕਾਈਆਂ ਹਰ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ ਪੋਰਟਲ ‘ਤੇ ਆਪਣੀਆਂ ਪ੍ਰੋਕਿਉਰਮੈਂਟ ਯੋਜਨਾਵਾਂ ਵੀ ਪ੍ਰਕਾਸ਼ਤ ਕਰਨਗੀਆਂ।

ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਐਸ.ਏ.ਐਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਸੁਧਾਰਾਂ ਅਤੇ ਤਕਨੀਕੀ ਕਾਢਾਂ ਨੂੰ ਅਪਣਾ ਕੇ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਆਪਣੇ ਪੇਸ਼ੇਵਰ ਹੁਨਰ ਨੂੰ ਅੱਪਡੇਟ ਕਰਦੇ ਰਹਿਣ ਅਤੇ ਆਪਣੀ ਪੇਸ਼ੇਵਰ ਯੋਗਤਾ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਸ.ਏ.ਐਸ. ਦੇ ਅਧਿਕਾਰੀਆਂ ਲਈ ਇੱਕ ਸਿਖਲਾਈ ਨੀਤੀ ਵਿਚਾਰ ਅਧੀਨ ਹੈ ਤਾਂ ਜੋ ਨਵੀਨਤਮ ਆਈ.ਟੀ. ਅਤੇ ਹੋਰ ਤਕਨੀਕਾਂ ਅਤੇ ਪ੍ਰੋਫੈਸ਼ਨਲ ਲੋੜਾਂ ਅਨੁਸਾਰ ਉਨ੍ਹਾਂ ਦੀ ਵਿੱਤੀ ਪ੍ਰਬੰਧਨ ਦੀ ਕੁਸ਼ਲਤਾ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਸੁਝਾਅ ਅਤੇ ਜ਼ਮੀਨੀ ਪੱਧਰ ‘ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਸਾਂਝੀ ਕਰਨ ਦਾ ਵੀ ਸੱਦਾ ਦਿੱਤਾ।

ਇਸ ਮੌਕੇ ਕਰਵਾਇਆ ਗਿਆ ਓਰੀਐਂਟੇਸ਼ਨ ਪ੍ਰੋਗਰਾਮ ਐਸ.ਏ.ਐਸ ਅਧਿਕਾਰੀਆਂ ਨੂੰ ਆਈ.ਐਫ.ਐਮ.ਐਸ ਅਤੇ ਆਈ.ਐਚ.ਆਰ.ਐਮ.ਐਸ ਦੇ ਨਵੇਂ ਮਾਡਿਊਲਾਂ ਬਾਰੇ ਜਾਣੂ ਕਰਵਾਉਣ ‘ਤੇ ਕੇਂਦਰਿਤ ਸੀ, ਜੋ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ, ਜਵਾਬਦੇਹੀ ਅਤੇ ਗਤੀ ਲਿਆਉਣ ਲਈ ਤਿਆਰ ਕੀਤੇ ਗਏ ਹਨ। ਇਸ ਦੌਰਾਨ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਅੱਗੇ ਝੁਕ ਕੇ ਆਪਣੀ ਡਿਊਟੀ ਨਿਯਮਾਂ ਅਨੁਸਾਰ ਨਿਭਾਉਣ ਲਈ ਕਿਹਾ ਗਿਆ ਅਤੇ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ, ਸਕੱਤਰ ਵਿੱਤ ਦੀਪਰਵਾ ਲਾਕਰਾ, ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ, ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਖਜਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...