November 11, 2026, 11:20 pm
----------- Advertisement -----------
HomeNewsBreaking Newsਚੰਡੀਗੜ੍ਹ ਦੌਰੇ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ ਦੌਰੇ ‘ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕਾਰੋਬਾਰੀਆਂ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਐਤਵਾਰ) ਚੰਡੀਗੜ੍ਹ ਪਹੁੰਚ ਗਈ ਹੈ। ਚੰਡੀਗੜ੍ਹ ਦੇ ਸੈਕਟਰ-33 ਸਥਿਤ ਭਾਜਪਾ ਦਫ਼ਤਰ ਪੁੱਜਣ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ਼ਾਮਲ ਹੋਈ। ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਮੌਜੂਦ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਕਾਰੋਬਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਵੀ ਹੈ। ਬਜਟ ਤੋਂ ਪਹਿਲਾਂ ਕਾਰੋਬਾਰੀਆਂ ਨਾਲ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਭਾਜਪਾ ਕਾਰਜਕਾਰਨੀ ਦੀ ਬੈਠਕ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਅਤੇ ਭਵਿੱਖ ‘ਚ ਪਾਰਟੀ ਨੂੰ ਕਿਵੇਂ ਮਜ਼ਬੂਤ ​​ਕਰਨਾ ਹੈ, ਇਸ ‘ਤੇ ਰਣਨੀਤੀ ਬਣਾਈ ਜਾ ਰਹੀ ਹੈ। ਇਸ ਵਾਰ ਭਾਜਪਾ ਚੰਡੀਗੜ੍ਹ ਲੋਕ ਸਭਾ ਚੋਣਾਂ ਵਿੱਚ ਸੀਟ ਨਹੀਂ ਜਿੱਤ ਸਕੀ। ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ 2500 ਵੋਟਾਂ ਨਾਲ ਹਰਾਇਆ। ਹਾਲਾਂਕਿ ਇਹ ਸੀਟ 2014 ਤੋਂ ਭਾਜਪਾ ਕੋਲ ਸੀ। ਅਦਾਕਾਰਾ ਕਿਰਨ ਖੇਰ ਇੱਥੋਂ ਦੀ ਸੰਸਦ ਮੈਂਬਰ ਸੀ।

ਅੱਜ ਕੇਂਦਰੀ ਵਿੱਤ ਮੰਤਰੀ ਤੋਂ ਬਜਟ ਵਧਾਉਣ ਦੀ ਮੰਗ ਉਠਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਵੈਟ ਨਾਲ ਸਬੰਧਤ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਚੰਡੀਗੜ੍ਹ ਵਿੱਚ ਅਜਿਹੇ ਕਈ ਪ੍ਰਾਜੈਕਟ ਚੱਲ ਰਹੇ ਹਨ ਜਿਨ੍ਹਾਂ ਲਈ ਪੈਸੇ ਦੀ ਲੋੜ ਹੈ। ਕਿਉਂਕਿ ਕੇਂਦਰ ਸਰਕਾਰ ਨੇ ਮੈਟਰੋ ਪ੍ਰਾਜੈਕਟ ਵਿਚ ਚੰਡੀਗੜ੍ਹ ਦਾ 80 ਫੀਸਦੀ ਹਿੱਸਾ ਖਰਚ ਕਰਨਾ ਹੈ। ਇਸ ਪ੍ਰਾਜੈਕਟ ‘ਤੇ 20 ਹਜ਼ਾਰ ਕਰੋੜ ਰੁਪਏ ਖਰਚ ਹੋਣ ਦੀ ਉਮੀਦ ਹੈ। ਇਸ ਵੇਲੇ ਚੰਡੀਗੜ੍ਹ ਲਈ 65 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਨਗਰ ਨਿਗਮ ਲਈ ਕੇਂਦਰ ਤੋਂ ਵੱਖਰੇ ਬਜਟ ਦੀ ਮੰਗ ਕੀਤੀ ਜਾ ਸਕਦੀ ਹੈ।

ਪੰਜਾਬ ਭਾਜਪਾ ਦੇ ਆਗੂ ਪਿਛਲੇ ਦਿਨਾਂ ਵਿੱਚ ਕੇਂਦਰੀ ਵਿੱਤ ਮੰਤਰੀ ਨੂੰ ਵੀ ਮਿਲ ਚੁੱਕੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਵੀ ਸੀਤਾਰਮਨ ਨੂੰ ਮਿਲੇ ਹਨ। ਉਨ੍ਹਾਂ ਬਜਟ ਸਬੰਧੀ ਪੰਜਾਬ ਦੇ ਮੁੱਦੇ ਵੀ ਉਠਾਏ ਹਨ। ਇਸੇ ਤਰ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਇਸ ਵਾਰ ਪੰਜਾਬ ਨੂੰ ਬਜਟ ਤੋਂ ਕਾਫੀ ਉਮੀਦਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...