November 15, 2026, 11:44 am
----------- Advertisement -----------
HomeNewsLatest Newsਆਸ਼ੀਰਵਾਦ ਸਕੀਮ ਤਹਿਤ ਰਹਿੰਦੇ ਲਾਭਪਾਤਰੀਆਂ ਲਈ ਜਲਦ ਦਿੱਤੀ ਜਾਵੇਗੀ 25596.39 ਲੱਖ ਰੁਪਏ...

ਆਸ਼ੀਰਵਾਦ ਸਕੀਮ ਤਹਿਤ ਰਹਿੰਦੇ ਲਾਭਪਾਤਰੀਆਂ ਲਈ ਜਲਦ ਦਿੱਤੀ ਜਾਵੇਗੀ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ : ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 16 ਫਰਵਰੀ: ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਜਾਰੀ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸ਼ੀਰਵਾਦ ਸਕੀਮ ਤਹਿਤ ਮਾਰਚ 2022 ਤੋਂ ਅਨੁਸੂਚਿਤ ਜਾਤੀਆਂ ਦੇ 21662 ਲਾਭਪਾਤਰੀ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 13385 ਲਾਭਪਾਤਰੀ, ਕੁੱਲ 35047 ਲਾਭਪਾਤਰੀਆਂ ਦੀਆਂ ਦਰਖਾਸਤਾਂ ਪੈਡਿੰਗ ਸਨ। ਜਿਨ੍ਹਾਂ ਦੀ ਕੁੱਲ 17849.37 ਲੱਖ ਰੁਪਏ ਦੇਣਦਾਰੀ ਬਣਦੀ ਸੀ। ਮੌਜੂਦਾ ਸਰਕਾਰ ਵੱਲੋ ਫਰਵਰੀ 2022 ਤੱਕ ਕੁੱਲ 35047 ਲਾਭਪਾਤਰੀਆਂ ਨੂੰ 17849.37 ਲੱਖ ਰੁਪਏ ਦਾ ਲਾਭ ਦੇ ਦਿਤਾ ਗਿਆ ਹੈ। ਮਾਰਚ 2022 ਤੋਂ ਜਨਵਰੀ 2023 ਤੱਕ ਅਨੁਸੂਚਿਤ ਜਾਤੀਆਂ ਦੇ 33983 ਲਾਭਪਾਤਰੀਆਂ ਲਈ 17331.33 ਲੱਖ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੇ 16206 ਰਹਿੰਦੇ ਲਾਭਪਾਤਰੀਆਂ 8265.06 ਲੱਖ ਰੁਪਏ ਕੁੱਲ 50189 ਲਾਭਪਾਤਰੀਆਂ ਲਈ 25596.39 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਲਦ ਹੀ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਸਬੰਧੀ ਲਾਭਪਾਤਰੀ ਘਰ ਬੈਠੇ ਹੀ ਵਿੱਤੀ ਲਾਭ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਦੀ 15 ਨਵੰਬਰ 2022 ਨੂੰ ਸ਼ੁਰੂਆਤ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਵੇਗਾ। ਆਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਹੋਣ ਨਾਲ ਸਿਸਟਮ ਵਿੱਚ ਪਾਰਦਰਸ਼ਤਾ ਅਤੇ ਤੇਜੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਲਾਭਪਾਤਰੀਆਂ ਆਫਲਾਈਨ/ਆਨਲਾਈਨ ਦੋਨੋ ਢੰਗਾਂ ਨਾਲ 31 ਮਾਰਚ 2023 ਤੱਕ ਦਰਖਾਸਤਾਂ ਦੇ ਸਕਦੇ ਹਨ। ਆਨਲਾਇਨ ਦਰਖਾਸਤਾਂ ਪ੍ਰਾਪਤ ਕਰਨ ਦੀ ਮੁਕੰਮਲ ਪ੍ਰਕਿਰਿਆ ਅਪ੍ਰੈਲ 2023 ਤੋਂ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000/-ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਵਿੱਤੀ ਸਹਾਇਤਾ ਇੱਕ ਪਰਿਵਾਰ ਦੀਆਂ ਦੋ ਲੜਕੀਆਂ ਜੋ ਪੰਜਾਬ ਰਾਜ ਦੇ ਵਸਨੀਕ ਹੋਣ ਅਤੇ ਉਨਾਂ ਦੀ ਸਲਾਨਾ ਆਮਦਨ 32,790/- ਰੁਪਏ ਤੋਂ ਵੱਧ ਨਹੀਂ ਹੈ, ਨੂੰ ਦਿੱਤੀ ਜਾਂਦੀ ਹੈ। ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬਿਨੈਕਾਰ ਆਪਣੀ ਦਰਖਾਸਤ ਵਿਆਹ ਤੋ ਪਹਿਲਾ ਜਾਂ ਵਿਆਹ ਦੀ ਮਿਤੀ ਤੋਂ 30 ਦਿਨ ਬਾਅਦ ਤੱਕ ਦੇ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...