ਸੁਲਤਾਨਪੁਰ ਲੋਧੀ, 28 ਅਗਸਤ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਰਲੀਫ ਫੰਡ ਸਕੀਮ ਤਹਿਤ ਸੁਲਤਾਨਪੁਰ ਲੋਧੀ ਦੇ ਰਾਜ ਕੁਮਾਰ ਨਾਮ ਦੇ ਵਿਅਕਤੀ ਦੀ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬੀਤੇ ਸਾਲ ਗਰੀਬ ਪਰਿਵਾਰ ਨਾਲ ਸਬੰਧਿਤ ਰਾਜ ਕੁਮਾਰ ਵਾਸੀ ਸਦਰ ਬਾਜ਼ਾਰ ਦੇ ਘਰ ਅਚਾਨਕ ਸਿਲੰਡਰ ਲੀਕ ਹੋਣ ਕਾਰਨ ਲੱਗ ਅੱਗ ਕਾਰਨ ਭਾਰੀ ਨੁਕਸਾਨ ਹੋਇਆ ਸੀ ਜਿਸ ਤਹਿਤ ਘਰ ਦਾ ਸਾਰਾ ਸਾਮਾਨ ਸੜ੍ਹ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਰਲੀਫ ਫੰਡ ਸਕੀਮ ਤਹਿਤ ਹੋਏ ਭਾਰੀ ਨੁਕਸਾਨ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਰਲੀਫ ਫੰਡ ਤਹਿਤ ਕੇਸ ਬਣਾ ਕੇ ਮੁੱਖ ਮੰਤਰੀ ਦਫਤਰ ਵਿਖੇ ਭੇਜਿਆ ਗਿਆ ਸੀ, ਜਿਸ ’ਤੇ ਲੋੜੀਂਦੀ ਕਾਰਵਾਈ ਕਰਨ ਤੋਂ ਬਾਅਦ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਸਕੀਮ ਅਧੀਨ ਰਾਜ ਕੁਮਾਰ ਨੂੰ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਸਪ੍ਰੀਤ ਸਿੰਘ ਵੀ ਮੌਜੂਦ ਸਨ।
----------- Advertisement -----------
ਮੁੱਖ ਮੰਤਰੀ ਰਲੀਫ਼ ਫੰਡ ਤਹਿਤ ਗਰੀਬ ਪਰਿਵਾਰ ਨੂੰ ਦਿੱਤੀ ਗਈ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ
Published on
----------- Advertisement -----------
----------- Advertisement -----------












