April 21, 2026, 1:13 pm
----------- Advertisement -----------
HomeNewsਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ...

ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ: ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 14 ਅਕਤੂਬਰ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਪਣੀ ਨੀਤੀ ਅਨੁਸਾਰ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਵੇਗੀ।

ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਅਜਿਹੇ ਪੰਜਾਬ ਦੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੈੱਕ ਜਲਦੀ ਹੀ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸ਼ਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸ਼ਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...