ਪੰਜਾਬ ਵਿੱਚ ਮੋਹਾਲੀ ਪੁਲਿਸ ਦੀ ਸੀਆਈਏ ਟੀਮ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਸ਼ੰਭੂ ਸਰਹੱਦ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਬਾਅਦ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਾਣਕਾਰੀ ਮੁਤਾਬਿਕ ਦੋਵੇਂ ਇੱਕ ਕਾਰ ਵਿੱਚ ਸਵਾਰ ਸਨ ਅਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਦੋਵੇਂ ਬਦਮਾਸ਼ ਭੁੱਪੀ ਰਾਣਾ ਗੈਂਗ ਦੇ ਦੱਸੇ ਜਾਂਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ‘ਚ ਇਕ ਨੌਜਵਾਨ ਦੀਆਂ ਉਂਗਲਾਂ ਵੱਢਣ ਦੀ ਘਟਨਾ ‘ਚ ਇਹ ਦੋਵੇਂ ਬਦਮਾਸ਼ ਮੁੱਖ ਤੌਰ ‘ਤੇ ਸ਼ਾਮਲ ਸਨ। ਇਸ ‘ਚ ਮੁੱਖ ਦੋਸ਼ੀ ਗੌਰੀ ਹੈ। ਜਿਸ ਨੇ ਨੌਜਵਾਨ ਦੀਆਂ ਉਂਗਲਾਂ ਵੱਢ ਦਿੱਤੀਆਂ ਸਨ। ਦੱਸ ਦੇਈਏ ਕਿ ਮੁਹਾਲੀ ਦੀ ਇਸ ਘਟਨਾ ਦੇ ਸਬੰਧ ਵਿੱਚ ਮੁਹਾਲੀ ਪੁਲੀਸ ਦੀ ਸੀਆਈਏ ਟੀਮ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
----------- Advertisement -----------
ਨੌਜਵਾਨ ਦੀਆਂ ਉਂਗਲਾਂ ਵੱਢਣ ਮਾਮਲਾ: ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲੇ ਬਾਅਦ ਦੋ ਕਾਬੂ
Published on
----------- Advertisement -----------
----------- Advertisement -----------












