October 17, 2026, 7:59 am
----------- Advertisement -----------
HomeNewsBreaking Newsਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਖਿਲਾਫ FIR, ਪੜ੍ਹੋ ਕੀ ਹੈ ਮਾਮਲਾ

ਲੁਧਿਆਣਾ ਦੇ 10 ਪੁਲਿਸ ਮੁਲਾਜ਼ਮਾਂ ਖਿਲਾਫ FIR, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------
  • ਰਾਜਸਥਾਨ ਤੋਂ ਅਫੀਮ ਦੇ ਮਾਮਲੇ ‘ਚ ਫੜਿਆ ਗਿਆ ਨੌਜਵਾਨ, ਪਿਤਾ ਨੇ ਕਿਹਾ- ਅਗਵਾ ਕਰਕੇ ਫਿਰੌਤੀ ਮੰਗੀ

ਲੁਧਿਆਣਾ, 14 ਮਈ 2024 – ਰਾਜਸਥਾਨ ਜੋਧਪੁਰ ਪੁਲਿਸ ਨੇ ਲੁਧਿਆਣਾ ਜ਼ਿਲੇ ਦੇ 10 ਪੁਲਿਸ ਮੁਲਾਜ਼ਮਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਮੁਲਾਜ਼ਮਾਂ ‘ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।

ਰਾਜਸਥਾਨ ਜੋਧਪੁਰ ਪੁਲਿਸ ਨੇ ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਕੁਝ ਸਮੇਂ ਬਾਅਦ ਉਸ ਨੂੰ ਪਤਾ ਲੱਗਾ ਕਿ ਲੁਧਿਆਣਾ ਦੀ ਸੀ.ਆਈ.ਏ.-2 ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲੀਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...