October 9, 2026, 6:48 am
----------- Advertisement -----------
HomeNewsBreaking Newsਪਟਿਆਲਾ 'ਚ SBI ਬੈਂਕ ਮੈਨੇਜਰ ਸਮੇਤ 3 'ਤੇ FIR: ਜਾਅਲੀ ਦਸਤਾਵੇਜ਼ਾਂ ਦੀ...

ਪਟਿਆਲਾ ‘ਚ SBI ਬੈਂਕ ਮੈਨੇਜਰ ਸਮੇਤ 3 ‘ਤੇ FIR: ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਖਾਤੇ ‘ਚੋਂ 21 ਲੱਖ ਰੁਪਏ ਕਢਵਾਉਣ ਦੇ ਦੋਸ਼

Published on

----------- Advertisement -----------

ਪਟਿਆਲਾ, 25 ਦਸੰਬਰ 2022 – ਪਟਿਆਲਾ ‘ਚ ਭਾਰਤੀ ਸਟੇਟ ਬੈਂਕ (SBI) ਦੇ ਮੈਨੇਜਰ ਸਮੇਤ 3 ਲੋਕਾਂ ‘ਤੇ ਖਾਤੇ ‘ਚੋਂ 21 ਲੱਖ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੋਤਵਾਲੀ ਨਾਭਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਪਟਿਆਲਾ ਗੇਟ ਨਾਭਾ ਸ਼ਾਖਾ ਦੇ ਮੁੱਖ ਪ੍ਰਬੰਧਕ ਸੁਸ਼ੀਲ ਕੁਮਾਰ, ਪੂਜਾ ਸ਼ਰਮਾ ਵਾਸੀ ਬੁੱਧ ਰਾਮ ਵਾਲੀ ਗਲੀ ਅਤੇ ਪਰਜਿੰਦਰ ਕੁਮਾਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਇਸ ਮਾਮਲੇ ਵਿੱਚ ਖਾਤਾਧਾਰਕ ਪੁਰਸ਼ੋਤਮ ਦਾਸ ਵਾਸੀ ਮਾਨ ਕੋਠੀ ਗਿੱਲਾ ਸਟਰੀਟ ਨਾਭਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਸ਼ਿਕਾਇਤ ਵਿੱਚ ਕਿਹਾ ਕਿ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਵੱਖ-ਵੱਖ ਮਿਤੀਆਂ ਨੂੰ ਉਸ ਦੇ ਬੈਂਕ ਖਾਤੇ ਵਿੱਚੋਂ ਕੁੱਲ 21 ਲੱਖ ਰੁਪਏ ਕਢਵਾ ਲਏ। ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਉਹ ਸਾਰੀਆਂ ਤਰੀਕਾਂ ਵੀ ਦੱਸ ਦਿੱਤੀਆਂ ਹਨ, ਜਿਨ੍ਹਾਂ ‘ਚ ਉਸ ਦੇ ਖਾਤੇ ‘ਚੋਂ ਨਕਦੀ ਕਢਵਾਈ ਗਈ ਸੀ।

ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਮੁਲਜ਼ਮ ਨੇ ਉਸ ਦੇ ਬੈਂਕ ਖਾਤੇ ਵਿੱਚੋਂ ਨਕਦੀ ਕਢਵਾਉਣ ਤੋਂ ਪਹਿਲਾਂ ਜਾਅਲੀ ਦਸਤਾਵੇਜ਼ ਤਿਆਰ ਕੀਤੇ। ਇਸ ਤੋਂ ਬਾਅਦ ਉਕਤ ਦਸਤਾਵੇਜ਼ਾਂ ਦੇ ਆਧਾਰ ‘ਤੇ ਮੁਲਜ਼ਮਾਂ ਨੇ ਵੱਖ-ਵੱਖ ਸਮੇਂ ‘ਤੇ ਨਕਦੀ ਕਢਵਾਈ। ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਕਦੋਂ ਨਕਦੀ ਨਿਕਲੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...