October 12, 2026, 2:26 pm
----------- Advertisement -----------
HomeNewsPunjabਕਰੋਨਾ ਨਿਯਮਾਂ ਦੀ ਉਲੰਘਣਾ 'ਤੇ IELTS ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ

ਕਰੋਨਾ ਨਿਯਮਾਂ ਦੀ ਉਲੰਘਣਾ ‘ਤੇ IELTS ਸੈਂਟਰ ਦੇ ਮਾਲਕ ਵਿਰੁੱਧ ਮਾਮਲਾ ਦਰਜ

Published on

----------- Advertisement -----------

ਮੋਗਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਕੋਵਿਡ ਤੋਂ ਆਮ ਲੋਕਾਂ ਦੀ ਰੱਖਿਆ ਲਈ ਕੁਝ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਵਿੱਚ ਕੋਵਿਡ ਦੀ ਵੈਕਸੀਨੇਸ਼ਨ ਵੀ ਪੂਰੀ ਤੇਜ਼ੀ ਨਾਲ ਚਲਾਈ ਜਾ ਰਹੀ ਹੈ ਤਾਂ ਕਿ ਛੇਤੀ ਤੋਂ ਛੇਤੀ ਲੋਕਾਂ ਨੂੰ ਕੋਵਿਡ ਦੀਆਂ ਦੋਨੋਂ ਖੁਰਾਕਾਂ ਦਾ ਲਾਭ ਮਿਲ ਸਕੇ।


ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮਿਲੀ ਸ਼ਿਕਾਇਤ ਦੇ ਆਧਾਰ ਤੇ ਨਾਇਬ ਤਹਿਸੀਲਦਾਰ ਬਾਘਾਪੁਰਾਣਾ ਪਵਨ ਗੁਲਾਟੀ ਵੱਲੋਂ ਪਿੰਡ ਲੰਡੇ ਵਿਖੇ ਇੱਕ ਵਿਕਟੋਰੀਅਸ ਨਾਮ ਦੇ ਆਈਲੈਟਸ ਸੈਂਟਰ ਉੱਪਰ ਛਾਪਾ ਮਾਰਿਅ ਗਿਆ ਅਤੇ ਮੌਕੇ ਤੇ ਪਾਇਆ ਕਿ ਉੱਥੇ ਕਰੋਨਾ ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ। ਸੈਂਟਰ ਵਿੱਚ ਬੱਚੇ ਅਤੇ ਅਧਿਆਪਕ ਬਿਨ੍ਹਾਂ ਮਾਸਕ ਤੋਂ ਪਾਏ ਗਏ।


ਇਸ ਬਾਰੇ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਬਾਘਾਪੁਰਾਣਾ ਪਵਨ ਗੁਲਾਟੀ ਨੇ ਦੱਸਿਆ ਕਿ ਇਸ ਸੈਂਟਰ ਦੇ ਮਾਲਕ ਵਿਰੁੱਧ ਮੁਕੱਦਮਾ ਨੰਬਰ 2 ਮਿਤੀ 12.1.2022 ਅ/ਧ 188 ਆਈ.ਪੀ.ਸੀ., 51-60 ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੇਸ ਦਰਜ ਕੀਤਾ ਗਿਆ ਹੈ।


ਪਵਨ ਗੁਲਾਟੀ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰੋਨਾ ਵਾਈਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਪਾਬੰਦੀਆਂ ਨੂੰ ਅਣਗੌਲਿਆਂ ਨਾ ਕਰਨ ਕਿਉਂਕਿ ਅਜਿਹਾ ਕਰਨ ਨਾਲ ਉਹ ਆਪਣੇ ਨਾਲ ਨਾਲ ਦੂਸਰਿਆਂ ਦੀ ਵੀ ਜਾਨ ਜੋਖਮ ਵਿੱਚ ਪਾ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਛਾਪੇਮਾਰੀ ਜਾਰੀ ਰਹੇਗੀ ਅਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨਾ ਵਾਲੇ ਲੋਕਾਂ ਜਾਂ ਅਦਾਰਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...