ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਦੋਸ਼ੀ ਗਾਇਕ ਨੇ ਆਪਣੀ ਐਲਬਮ – ਚੱਕਦੋ-ਰਖਲੋ ਵਿੱਚ ਗੀਤ ਕਾਨਵੋ ਵਿੱਚ ਭਗਵਾਨ ਸ਼ਨੀ ਬਾਰੇ ਟਿੱਪਣੀ ਕੀਤੀ ਹੈ। ਦੋਸ਼ੀ ਗਾਇਕ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨੂਰਵਾਲਾ ਰੋਡ ਦੇ ਰਹਿਣ ਵਾਲੇ ਪੰਡਿਤ ਦੀਪਕ ਸ਼ਰਮਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸ੍ਰੀ ਸ਼ਨੀ ਮੰਦਰ, 70 ਫੁੱਟੀ ਰੋਡ, ਸੁੰਦਰ ਨਗਰ ਬਸਤੀ ਜੋਧੇਵਾਲ ਵਿੱਚ ਬਤੌਰ ਪੁਜਾਰੀ ਸੇਵਾ ਨਿਭਾ ਰਹੇ ਹਨ। 30 ਦਸੰਬਰ ਨੂੰ ਸ਼ਾਮ 6.30 ਵਜੇ ਉਹ ਆਪਣੇ ਮੋਬਾਈਲ ‘ਤੇ ਯੂਟਿਊਬ ਤੋਂ ਭਜਨ ਸੁਣ ਰਹੇ ਸਨ। ਅਚਾਨਕ ਐਲਬਮ ਚੱਕਲੋ-ਰਖਲੋ ਦਾ ਕਾਨਵੋ ਗੀਤ ਵੱਜਣ ਲੱਗਾ। ਇਸ ਗੀਤ ‘ਚ ਭਗਵਾਨ ਸ਼ਨੀ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਗਾਇਕ ਨੇ ਸ਼ਨੀ ਮਹਾਰਾਜ ‘ਤੇ ਗਲਤ ਟਿੱਪਣੀਆਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦੀਪਕ ਸ਼ਰਮਾ ਅਨੁਸਾਰ ਥਾਣਾ ਦਰੇਸੀ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਗਾਇਕ ਗੁਰਮਨ ਮਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਹਰਪਾਲ ਸਿੰਘ ਕਰ ਰਹੇ ਹਨ।
----------- Advertisement -----------
ਪੰਜਾਬੀ ਗਾਇਕ ਗੁਰਮਨ ਮਾਨ ਖਿਲਾਫ FIR ਦਰਜ
Published on
----------- Advertisement -----------
----------- Advertisement -----------












