October 8, 2026, 4:14 am
----------- Advertisement -----------
HomeNewsBreaking Newsਲੁਧਿਆਣਾ 'ਚ ਜਲੰਧਰ ਦੇ ਨਸ਼ਾ ਤਸਕਰ 'ਤੇ FIR: ਕੋਰੀਅਰ ਰਾਹੀਂ ਨਿਊਜ਼ੀਲੈਂਡ ਭੇਜੀ...

ਲੁਧਿਆਣਾ ‘ਚ ਜਲੰਧਰ ਦੇ ਨਸ਼ਾ ਤਸਕਰ ‘ਤੇ FIR: ਕੋਰੀਅਰ ਰਾਹੀਂ ਨਿਊਜ਼ੀਲੈਂਡ ਭੇਜੀ ਰਿਹਾ ਸੀ ਅਫੀਮ

Published on

----------- Advertisement -----------
  • ਐਕਸ-ਰੇ ਮਸ਼ੀਨ ਨਾਲ ਜਾਂਚ ਕੀਤੀ ਗਈ ਤਾਂ ਖੁਲਾਸਾ ਹੋਇਆ

ਲੁਧਿਆਣਾ, 26 ਅਗਸਤ 2023 – ਲੁਧਿਆਣਾ ਦੇ ਸਾਹਨੇਵਾਲ ਥਾਣੇ ਵਿੱਚ ਜਲੰਧਰ ਦੇ ਰਹਿਣ ਵਾਲੇ ਇੱਕ ਨਸ਼ਾ ਤਸਕਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਵਿਦੇਸ਼ਾਂ ਵਿੱਚ ਨਸ਼ਾ ਸਪਲਾਈ ਕਰਦਾ ਹੈ। ਜਿਸ ਦੀ ਪਛਾਣ ਪਰਗਟ ਸਿੰਘ ਵਾਸੀ 110 ਗੋਲਡਨ ਐਵੀਨਿਊ ਫੇਜ਼-2 ਗੜਾ, ਜਲੰਧਰ ਵਜੋਂ ਹੋਈ ਹੈ।

ਡੀਐਚਐਲ ਕੰਪਨੀ ਦੇ ਮੈਨੇਜਰ ਨਿਤਿਨ ਨੇ ਦੱਸਿਆ ਕਿ ਪਰਗਟ ਸਿੰਘ ਨੇ ਪਾਰਸਲ ਰਾਹੀਂ ਨਿਊਜ਼ੀਲੈਂਡ ਵਿੱਚ ਨਸ਼ੇ ਸਪਲਾਈ ਕਰਨੇ ਸਨ। ਜਿਵੇਂ ਹੀ ਉਸ ਕੋਲ ਨਿਊਜ਼ੀਲੈਂਡ ਭੇਜਣ ਲਈ ਪਾਰਸਲ ਆਇਆ ਤਾਂ ਉਸ ਨੂੰ ਸ਼ੱਕ ਹੋਇਆ। ਜਦੋਂ ਉਨ੍ਹਾਂ ਨੇ ਐਕਸਰੇ ਮਸ਼ੀਨ ਨਾਲ ਪਾਰਸਲ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਪਾਰਸਲ ਦੇ ਅੰਦਰ ਕੋਈ ਗੈਰ-ਕਾਨੂੰਨੀ ਚੀਜ਼ ਹੈ। ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਦੇ ਹੀ ਐਸਐਚਓ ਜਸਪਾਲ ਸਿੰਘ ਪੁੱਜੇ। ਜਦੋਂ ਪਾਰਸਲ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 1 ਕਿਲੋ ਅਫੀਮ, 2 ਪੇਂਟ, 5 ਪੇਟੀ ਫੇਸਿਓ ਵ੍ਹਾਈਟ ਫੇਸ ਵਾਸ਼, 1 ਗੁਲਦਸਤਾ ਅਤੇ ਈਜੇ ਕਰੀਮ ਦੇ 2 ਪੇਟੀਆਂ ਬਰਾਮਦ ਹੋਈਆਂ। ਅਫੀਮ ਪੈਂਟ ਦੀ ਜੇਬ ਵਿੱਚ ਛੁਪਾ ਕੇ ਰੱਖੀ ਹੋਈ ਸੀ।

ਐੱਸਐੱਚਓ ਨੇ ਦੱਸਿਆ ਕਿ ਪੁਲਸ ਉਸ ਦੇ ਆਧਾਰ ਕਾਰਡ ਦੀ ਪੁਸ਼ਟੀ ਕਰਨ ਤੋਂ ਬਾਅਦ ਮੁਲਜ਼ਮ ਦੀ ਭਾਲ ਕਰ ਰਹੀ ਹੈ। ਪਰਗਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਹ ਪਹਿਲਾਂ ਵੀ ਕਿੰਨੀ ਵਾਰ ਵਿਦੇਸ਼ਾਂ ਵਿੱਚ ਨਸ਼ਾ ਸਪਲਾਈ ਕਰ ਚੁੱਕਾ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...