October 25, 2026, 4:25 pm
----------- Advertisement -----------
HomeNewsBreaking Newsਮੋਹਾਲੀ 'ਚ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਖਿਲਾਫ FIR ਦਰਜ

ਮੋਹਾਲੀ ‘ਚ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਖਿਲਾਫ FIR ਦਰਜ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਮੁਹਾਲੀ ਦੇ ਫੇਜ਼-1 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।ਇਹ ਕੇਸ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਪ੍ਰਭਜੋਤ ਕੌਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੁੱਢਲੀ ਜਾਂਚ ਕਰਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਆਈ.ਪੀ.ਸੀ. ਦੀ ਧਾਂਰਾ 465, 471, 66-ਡੀ ਅਤੇ ਆਈ.ਟੀ. ਐਕਟ 2000 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਐਸਏਐਸ ਨਗਰ ਪੁਲਿਸ ਨੇ ਸ਼ਨੀਵਾਰ ਪੰਜਾਬ ਵਿੱਚ ਨਿਯੁਕਤ ਕੀਤੇ ਚੇਅਰਪਰਸਨਾਂ ਦੀ ਸੂਚੀ ਆਮ ਆਦਮੀ ਪਾਰਟੀ ਦੇ ਇੱਕ ਨਕਲੀ ਲੈਟਰਹੈੱਡ ਰਾਹੀਂ ਸਾਂਝੀ ਕਰਨ, ਜਿਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਾਅਲੀ ਦਸਤਖਤ ਸਨ, ਨੂੰ ਕਾਂਗਰਸੀ ਆਗੂਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਟਵਿੱਟਰ ਹੈਂਡਲਾਂ ‘ਤੇ ਸਾਂਝਾ ਕੀਤੇ ਜਾਣ ‘ਤੇ ਉਹਨਾਂ ਵਿਰੁੱਧ ਜਾਅਲਸਾਜ਼ੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ ਟਵਿੱਟਰ ਪੇਜ ‘ਤੇ ਦੇਖਿਆ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਜਾਅਲੀ ਦਸਤਾਵੇਜ਼ ਪੋਸਟ ਕੀਤੇ ਹਨ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਨਿਯੁਕਤ ਕੀਤੇ ਗਏ ਚੇਅਰਪਰਸਨਾਂ ਦੇ ਨਾਵਾਂ ਦਾ ਵੇਰਵਾ ਦਿੱਤਾ ਗਿਆ ਹੈ। ਹਾਲਾਂਕਿ, ਉਕਤ ਸੂਚੀ ਨੂੰ ਆਮ ਆਦਮੀ ਪਾਰਟੀ ਦੇ ਨਕਲੀ ਲੈਟਰਹੈੱਡ ਬਣਾ ਕੇ ਅਤੇ ਕੇਜਰੀਵਾਲ ਦੇ ਜਾਅਲੀ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਜਦਕਿ ਅਜਿਹੀ ਕੋਈ ਲਿਸਟ ਪਾਰਟੀ ਵੱਲੋਂ ਆਪਣੇ ਲੈਟਰਹੈੱਡ ‘ਤੇ ਜਾਰੀ ਨਹੀਂ ਕੀਤੀ ਗਈ। ਪ੍ਰਭਜੋਤ ਕੌਰ ਨੇ ਕਿਹਾ ਕਿ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਇਸ ਦਸਤਾਵੇਜ਼ ਦੀ ਅਸਲੀਅਤ ਬਾਰੇ ਦਿੱਲੀ ਸਥਿਤ ਪਾਰਟੀ ਦਫ਼ਤਰ ਤੋਂ ਨਿੱਜੀ ਤੌਰ ‘ਤੇ ਤੱਥਾਂ ਦੀ ਤਸਦੀਕ ਕੀਤੀ ਸੀ ਅਤੇ ਉਨ੍ਹਾਂ ਦੀ ਜਾਣਕਾਰੀ ਵਿੱਚ ਇਹ ਆਇਆ ਹੈ ਕਿ ਅਰਵਿੰਦ ਕੇਜਰੀਵਾਲ ਜਾਂ ਕਿਸੇ ਵੀ ਵਿਅਕਤੀ ਵੱਲੋਂ ਅਜਿਹੀ ਕੋਈ ਸੂਚੀ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ।

ਸ਼ਿਕਾਇਤ ਅਨੁਸਾਰ, “ਉਪਰੋਕਤ ਵਿਅਕਤੀਆਂ (ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ) ਨੇ ਜਾਣ ਬੁੱਝ ਕੇ ਪਾਰਟੀ ਨੂੰ ਬਦਨਾਮ ਕਰਨ, ਪੰਜਾਬ ਸੂਬੇ ਵਿਚ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਹ ਜਾਅਲੀ ਸੂਚੀਆਂ ਭੜਕਾਊ ਟਿੱਪਣੀਆਂ ਨਾਲ ਸੋਸ਼ਲ ਮੀਡਿਆ ‘ਤੇ ਸਾਂਝੀਆਂ ਕੀਤੀਆਂ।” ਉਹਨਾਂ ਇਸ ਸ਼ਿਕਾਇਤ ਰਾਹੀਂ ਹਨ ਆਗੂਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...