November 10, 2026, 6:18 am
----------- Advertisement -----------
HomeNewsBreaking Newsਪਟਿਆਲਾ 'ਚ ਪ੍ਰਾਈਮ ਸਿਨੇਮਾ ਦੇ ਮਾਲਕ-ਪ੍ਰਬੰਧਕਾਂ ਖ਼ਿਲਾਫ਼ FIR ਦਰਜ, ਜਾਣੋ ਪੂਰਾ...

ਪਟਿਆਲਾ ‘ਚ ਪ੍ਰਾਈਮ ਸਿਨੇਮਾ ਦੇ ਮਾਲਕ-ਪ੍ਰਬੰਧਕਾਂ ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ

Published on

----------- Advertisement -----------


ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੌਰਾਨ ਪੰਜਾਬ ਦੇ ਪ੍ਰਾਈਮ ਸਿਨੇਮਾ ਘਰਾਂ ਵਿੱਚ ਦਿਖਾਏ ਜਾ ਰਹੇ ਸਰਕਾਰੀ ਇਸ਼ਤਿਹਾਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਦੇ ਕਹਿਣ ‘ਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਅਤੇ ਕਿਊਬ ਸਿਨੇਮਾ ਦੇ ਮਾਲਕ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਚੋਣ ਕਮਿਸ਼ਨ ਵੱਲੋਂ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਕੇ ਭਾਰਤੀ ਚੋਣ ਕਮਿਸ਼ਨ ਨੂੰ ਵੀ ਭੇਜੀ ਜਾ ਰਹੀ ਹੈ।

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਇਹ ਕਾਰਵਾਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਪਟਿਆਲਾ ਦੀਆਂ ਸਿਫ਼ਾਰਸ਼ਾਂ ‘ਤੇ ਕੀਤੀ ਹੈ। ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੀਈਓ ਦੇ ਦਫ਼ਤਰ ਨੂੰ 6 ਅਪ੍ਰੈਲ ਨੂੰ ਇੱਕ ਆਰ.ਟੀ.ਆਈ. ਕਾਰਕੁਨ ਵੱਲੋਂ ਪੰਜਾਬ ਸਰਕਾਰ ਦੇ ਲੋਗੋ ਅਤੇ ਮੁੱਖ ਮੰਤਰੀ ਦੇ ਲੋਗੋ ਵਾਲੇ ਵੀਡੀਓ ਇਸ਼ਤਿਹਾਰਾਂ ਦੇ ਰੂਪ ਵਿੱਚ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਬਾਰੇ ਸ਼ਿਕਾਇਤ ਮਿਲੀ ਸੀ। ਚੋਣ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਡਿਪਟੀ ਕਮਿਸ਼ਨਰ ਪਟਿਆਲਾ ਤੋਂ ਰਿਪੋਰਟ ਮੰਗੀ ਗਈ ਸੀ। ਸਕੱਤਰ ਲੋਕ ਸੰਪਰਕ ਵਿਭਾਗ ਤੋਂ ਵੀ ਜਾਣਕਾਰੀ ਲਈ ਗਈ ਹੈ। ਫਲਾਇੰਗ ਸਕੁਐਡ ਨੇ ਉਕਤ ਸਿਨੇਮਾ ਦਾ ਦੌਰਾ ਕੀਤਾ।

ਇਸ ਤੋਂ ਬਾਅਦ 6 ਅਪ੍ਰੈਲ ਨੂੰ ਪਰਮਜੀਤ ਸਿੰਘ ਮੈਨੇਜਰ ਪ੍ਰਾਈਮ ਸਿਨੇਮਾਸ ਰਾਜਪੁਰਾ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਤੌਰ ‘ਤੇ ਸਿਨੇਮਾ ਵਿੱਚ ਇਸ਼ਤਿਹਾਰ ਦਿਖਾਉਣ ਨਾਲ ਸਬੰਧਤ ਮਾਮਲਾ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਪਟਿਆਲਾ ਦੇ ਸਾਹਮਣੇ ਰੱਖਿਆ ਗਿਆ।

ਕਮੇਟੀ ਪਟਿਆਲਾ ਦੀਆਂ ਸਿਫ਼ਾਰਸ਼ਾਂ ’ਤੇ 8 ਅਪਰੈਲ ਨੂੰ ਪਟਿਆਲਾ ਪੁਲਿਸ ਨੇ ਪ੍ਰਾਈਮ ਸਿਨੇਮਾ ਅਤੇ ਕਿਊਬ ਸਿਨੇਮਾ ਦੇ ਮਾਲਕਾਂ ਅਤੇ ਪ੍ਰਬੰਧਕਾਂ ਖ਼ਿਲਾਫ਼ ਧਾਰਾ 188 ਆਈਪੀਸੀ ਅਤੇ 177 ਆਈਪੀਸੀ ਤਹਿਤ ਕੇਸ ਦਰਜ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...