September 6, 2026, 9:05 am
----------- Advertisement -----------
HomeNewsLatest Newsਗੁਰੂ ਨਾਨਕ ਦੇਵ ਹਸਪਤਾਲ 'ਚ ਲੱਗੀ ਅੱਗ, ਬਿਜਲੀ ਮੰਤਰੀ ਨੇ ਮੌਕੇ 'ਤੇ...

ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਅੱਗ, ਬਿਜਲੀ ਮੰਤਰੀ ਨੇ ਮੌਕੇ ‘ਤੇ ਪਹੁੰਚ ਸਥਿਤੀ ਦਾ ਲਿਆ ਜਾਇਜ਼ਾ

Published on

----------- Advertisement -----------

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਸ਼ਨੀਵਾਰ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ। ਜਿਸ ਤੋਂ ਬਾਅਦ ਹਸਪਤਾਲ ਦੇ ਵਾਰਡਾਂ ਵਿੱਚ ਦਾਖ਼ਲ 650 ਮਰੀਜ਼ਾਂ ਨੂੰ ਬਾਹਰ ਕੱਢ ਕੇ ਸੜਕਾਂ ’ਤੇ ਲਿਆਂਦਾ ਗਿਆ। ਜਾਣਕਾਰੀ ਮੁਤਾਬਿਕ ਹਸਪਤਾਲ ਵਿੱਚ ਬਿਜਲੀ ਸ਼ਾਰਟ ਸਰਕਟ ਕਾਰਨ ਅੱਗ ਲੱਗੀ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਇਮਾਰਤ ਦਾ ਕਾਫ਼ੀ ਨੁਕਸਾਨ ਹੋਇਆ ਹੈ। ਦੱਸ ਦਈਏ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਮੌਕੇ ‘ਤੇ ਪਹੁੰਚ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਦਾ ਹਾਲ ਚਾਲ ਜਾਣਿਆ
ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਅੱਗ ‘ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਮੁਤਾਬਿਕ ਓਪੀਡੀ ਦੇ ਪਿਛਲੇ ਪਾਸੇ ਅਤੇ ਐਕਸ-ਰੇ ਯੂਨਿਟ ਦੇ ਨੇੜੇ ਦੋ ਟਰਾਂਸਫਾਰਮਰ ਹਨ ਜਿਥੋਂ ਕਿ ਪੂਰੇ ਹਸਪਤਾਲ ਨੂੰ ਬਿਜਲੀ ਸਪਲਾਈ ਹੁੰਦੀ ਹੈ। ਦੁਪਹਿਰ ਸਮੇਂ ਇਨ੍ਹਾਂ ਟਰਾਂਸਫਾਰਮਰਾਂ ਵਿੱਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਉੱਚੀਆਂ ਉਠੀਆਂ।ਟਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ ਪੂਰੇ ਹਸਪਤਾਲ ਵਿੱਚ ਧੂੰਆਂ ਫੈਲ ਗਿਆ। ਮਰੀਜ਼ਾਂ ਦਾ ਦਮ ਘੁੱਟਣ ਲੱਗਾ। ਇਸ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਹਸਪਤਾਲ ਤੋਂ ਬਾਹਰ ਸੜਕ ‘ਤੇ ਲਿਆਂਦਾ ਗਿਆ। ਭਗਦੜ ਕਾਰਨ ਕਈ ਮਰੀਜ਼ਾਂ ਨੂੰ ਖਿੜਕੀਆਂ ਤੋੜ ਕੇ ਬਾਹਰ ਕੱਢਿਆ ਗਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...