November 16, 2026, 12:10 pm
----------- Advertisement -----------
HomeNewsBreaking Newsਕਪੂਰਥਲਾ 'ਚ ਬੁੱਕ ਸਟੋਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ...

ਕਪੂਰਥਲਾ ‘ਚ ਬੁੱਕ ਸਟੋਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

Published on

----------- Advertisement -----------
  • ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਕਪੂਰਥਲਾ, 25 ਮਈ 2024 – ਕਪੂਰਥਲਾ ਦੇ ਸ਼੍ਰੀ ਸਤਿਆਨਾਰਾਇਣ ਮੰਦਿਰ ਬਾਜ਼ਾਰ ‘ਚ ਬੁੱਕ ਸਟੋਰ ‘ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।

ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਬੁੱਕ ਸਟੋਰ ਦੇ ਮਾਲਕ ਰਾਜੇਸ਼ ਕੁਮਾਰ ਅਨੁਸਾਰ ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਫਾਇਰ ਬ੍ਰਿਗੇਡ ਟੀਮ ਦੇ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਸੁਰਿੰਦਰ ਕੁਮਾਰ ਅਨੁਸਾਰ ਰਾਤ ਕਰੀਬ 2.55 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ੍ਰੀ ਸਤਿਆਨਾਰਾਇਣ ਮੰਦਰ ਮਾਰਕੀਟ ਵਿੱਚ ਸਥਿਤ ਰਾਜੇਸ਼ ਬੁੱਕ ਸਟੋਰ ਵਿੱਚ ਅੱਗ ਲੱਗ ਗਈ ਹੈ। ਉਹ ਤੁਰੰਤ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਚਲਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸ਼ੱਕ ਹੈ ਕਿ ਬੁੱਕ ਸਟੋਰ ਵਿੱਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਬੁੱਕ ਸਟੋਰ ਦੇ ਮਾਲਕ ਰਾਜੇਸ਼ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ 2:45 ਵਜੇ ਉਨ੍ਹਾਂ ਨੂੰ ਗੁਆਂਢੀ ਵਿਅਕਤੀ ਨੇ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ | ਫਿਰ ਉਸ ਨੇ ਤੁਰੰਤ ਫਾਇਰ ਬ੍ਰਿਗੇਡ ਦੀ ਟੀਮ ਨੂੰ ਘਟਨਾ ਦੀ ਸੂਚਨਾ ਦਿੱਤੀ ਅਤੇ ਉਹ ਖੁਦ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਨੇ ਦੱਸਿਆ ਕਿ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...