September 20, 2026, 11:12 am
----------- Advertisement -----------
HomeNewsBreaking Newsਫਾਜ਼ਿਲਕਾ 'ਚ 3 ਦੁਕਾਨਾਂ ਨੂੰ ਲੱਗੀ ਅੱਗ, ਭਾਰੀ ਨੁਕਸਾਨ

ਫਾਜ਼ਿਲਕਾ ‘ਚ 3 ਦੁਕਾਨਾਂ ਨੂੰ ਲੱਗੀ ਅੱਗ, ਭਾਰੀ ਨੁਕਸਾਨ

Published on

----------- Advertisement -----------


ਫਾਜ਼ਿਲਕਾ ਦੇ ਮਲੋਟ ਚੌਕ ਸਥਿਤ ਫਲਾਂ ਅਤੇ ਜੂਸ ਦੀਆਂ ਤਿੰਨ ਦੁਕਾਨਾਂ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਦੱਸ ਦਈਏ ਕਿ ਦੁਕਾਨ ਮਾਲਕਾਂ ਦਾ ਕਹਿਣਾ ਹੈ ਕਿ ਤਿੰਨੋਂ ਦੁਕਾਨਾਂ ਨੂੰ ਅੱਗ ਲੱਗਣ ਦੀ ਇਸ ਘਟਨਾ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੁਕਾਨਾਂ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਜਾਜ ਜੂਸ ਬਾਰ ਦੇ ਸੰਚਾਲਕ ਸਾਜਨ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਦੁਕਾਨ ਦੇ ਪਿੱਛੇ ਬਿਜਲੀ ਦਾ ਟਰਾਂਸਫਾਰਮਰ ਲੱਗਾ ਹੋਇਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੁਕਾਨਾਂ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ।

ਦੁਕਾਨ ਵਿੱਚ ਰੱਖਿਆ ਫਰਿੱਜ, ਫਲ, ਕੋਲਡ ਡਰਿੰਕਸ ਅਤੇ ਸੀਸੀਟੀਵੀ ਕੈਮਰੇ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਉਸ ਨੇ ਦੱਸਿਆ ਕਿ ਉਸ ਦਾ ਕਰੀਬ 2 ਤੋਂ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇੰਨਾ ਹੀ ਨਹੀਂ ਨਾਲ ਲੱਗਦੀ ਬਜਾਜ ਕਨਫੈਕਸ਼ਨਰੀ ਦੀ ਦੁਕਾਨ ਨੂੰ ਵੀ ਅੱਗ ਲੱਗ ਗਈ। ਜਿਸ ਕਾਰਨ ਉਸ ਦੀ ਦੁਕਾਨ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇੱਕ ਹੋਰ ਫਲਾਂ ਦੀ ਦੁਕਾਨ ਵਿੱਚ ਵੀ ਅੱਗ ਲੱਗ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਦੁਕਾਨ ਮਾਲਕਾਂ ਵੱਲੋਂ ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗਜ਼ਨੀ ਦੀ ਇਹ ਘਟਨਾ ਕਿਸ ਕਾਰਨ ਬਣੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...