ਫਰੀਦਕੋਟ ਜ਼ਿਲ੍ਹੇ ਦੇ ਕਸਬਾ ਗੋਲੇਵਾਲਾ ਵਿੱਚ 66 ਕੇਵੀ ਦੇ ਬਿਜਲੀ ਗਰਿੱਡ ਵਿੱਚ ਬਾਅਦ ਦੁਪਹਿਰ ਅਚਾਨਕ ਟਰਾਂਸਫਾਰਮਰ ਬਲਾਸਟ ਨਾਲ ਭਿਆਨਕ ਅੱਗ ਲੱਗ ਗਈ। ਇਸ ਦੀ ਲਪੇਟ ‘ਚ ਆਉਣ ਕਾਰਨ ਉਥੇ ਬਿਜਲੀ ਦੇ ਸਾਮਾਨ ਦੀ ਮੁਰੰਮਤ ਕਰ ਰਹੇ ਤਿੰਨ ਬਿਜਲੀ ਕਰਮਚਾਰੀ ਜਸਮੇਲ ਸਿੰਘ, ਗੋਲਡੀ ਅਤੇ ਬਲਦੇਵ ਸਿੰਘ ਝੁਲਸ ਗਏ। ਜਿਸ ਵਿੱਚ ਜਸਮੇਲ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰ ਤੋਂ ਪਏ ਭਾਰੀ ਮੀਂਹ ਨਾਲ ਗਰਿੱਡ ਦੇ ਬਿਜਲੀ ਉਪਕਰਨਾਂ ਵਿੱਚ ਪਾਣੀ ਭਰ ਗਿਆ। ਜਿਸ ਨੂੰ ਬਚਾਉਣ ਲਈ ਤਿੰਨੇ ਇਲੈਕਟ੍ਰੀਸ਼ਨ ਉਥੇ ਕੰਮ ਕਰ ਰਹੇ ਸਨ। ਪਰ ਕੁਝ ਹੀ ਸਮੇਂ ਵਿੱਚ ਧਮਾਕੇ ਦੇ ਨਾਲ-ਨਾਲ ਅੱਗ ਲੱਗ ਗਈ। ਅੱਗ ਲੱਗਣ ਦੇ 2 ਘੰਟੇ ਬਾਅਦ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਬਿਜਲੀ ਗਰਿੱਡ ਤੋਂ ਬਿਜਲੀ ਸਪਲਾਈ ਠੱਪ ਹੋ ਗਈ। ਇਸ ਘਟਨਾ ਵਿੱਚ ਲੱਖਾਂ ਰੁਪਏ ਦਾ ਬਿਜਲੀ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ, ਬਿਜਲੀ ਵਿਭਾਗ ਦੇ ਅਧਿਕਾਰੀ ਅਤੇ ਸਥਾਨਕ ਵਿਧਾਇਕ ਵੀ ਮੌਕੇ ‘ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਬਿਜਲੀ ਦੇ ਯੰਤਰ ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਦੌਰਾਨ ਵੀ ਆਮ ਵਾਂਗ ਕੰਮ ਕਰਦੇ ਰਹੇ ਪਰ ਹੁਣ ਜਦੋਂ ਮੀਂਹ ਪੈਣ ਨਾਲ ਬਿਜਲੀ ਦੀ ਮੰਗ ਘਟ ਗਈ ਤਾਂ ਇਹ ਅੱਗ ਕਿਵੇਂ ਲੱਗੀ, ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ।
----------- Advertisement -----------
ਫਰੀਦਕੋਟ ‘ਚ 66KV ਪਾਵਰ ਗਰਿੱਡ ‘ਚ ਲੱਗੀ ਅੱਗ, 3 ਬਿਜਲੀ ਕਰਮਚਾਰੀ ਜ਼ਖਮੀ
Published on
----------- Advertisement -----------
----------- Advertisement -----------












