June 5, 2026, 10:09 pm
----------- Advertisement -----------
HomeNewsBreaking Newsਅਬੋਹਰ 'ਚ ਜੁੱਤੀਆਂ ਦੇ ਸ਼ੋਅਰੂਮ 'ਚ ਲੱਗੀ ਅੱਗ,  ਸ਼ਾਰਟ ਸਰਕਟ ਕਾਰਨ ਲੱਗੀ...

ਅਬੋਹਰ ‘ਚ ਜੁੱਤੀਆਂ ਦੇ ਸ਼ੋਅਰੂਮ ‘ਚ ਲੱਗੀ ਅੱਗ,  ਸ਼ਾਰਟ ਸਰਕਟ ਕਾਰਨ ਲੱਗੀ ਅੱਗ

Published on

----------- Advertisement -----------

ਅਬੋਹਰ ਵਿੱਚ ਸਰਕੂਲਰ ਰੋਡ ਲੇਨ ਨੰਬਰ 6 ਦੇ ਬਾਹਰ ਇੱਕ ਜੁੱਤੀ ਦੇ ਸ਼ੋਅਰੂਮ ਵਿੱਚ ਸ਼ਨੀਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜਾਣਕਾਰੀ ਮੁਤਾਬਕ ਸਰਕੂਲਰ ਰੋਡ ‘ਤੇ ਸਥਿਤ ਰਿਲੈਕਸੋ ਜੁੱਤੀਆਂ ਦੇ ਸ਼ੋਅਰੂਮ ‘ਚ ਰਾਤ ਕਰੀਬ 10.30 ਵਜੇ ਅੱਗ ਲੱਗ ਗਈ। ਸ਼ੋਅਰੂਮ ਦੇ ਨਾਲ ਹੀ ਐਚਡੀਐਫਸੀ ਬੈਂਕ ਦੀ ਇੱਕ ਸ਼ਾਖਾ ਵੀ ਹੈ।

ਜਿਵੇਂ ਹੀ ਉੱਥੋਂ ਲੰਘ ਰਹੇ ਲੋਕਾਂ ਨੇ ਰਿਲੈਕਸੋ ਸ਼ੋਅਰੂਮ ਦੀ ਉਪਰਲੀ ਮੰਜ਼ਿਲ ‘ਤੇ ਅੱਗ ਲੱਗੀ ਦੇਖੀ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮਾਲਕਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਤਾਲੇ ਤੋੜ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਦੱਸਿਆ ਗਿਆ ਕਿ ਪਹਿਲੀ ਮੰਜ਼ਿਲ ‘ਤੇ ਜੁੱਤੀਆਂ ਦੇ ਖਾਲੀ ਡੱਬੇ ਪਏ ਸਨ।

ਦੱਸ ਦਈਏ ਕਿ ਗੱਤੇ ਦੇ ਢੇਰ ਕਾਰਨ ਅੱਗ ਨੇ ਜਲਦੀ ਹੀ ਵੱਡਾ ਰੂਪ ਧਾਰਨ ਕਰ ਲਿਆ। ਅੱਗ ਨਾਲ ਹੋਏ ਨਕਸਾਨ ਦਾ ਅਜੇ ਤੱਕ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਦੁਕਾਨਦਾਰਾਂ ਨੇ ਵੀ ਆਪਣਾ ਸਾਮਾਨ ਸੁਰੱਖਿਅਤ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...