September 24, 2026, 6:02 pm
----------- Advertisement -----------
HomeNewsBreaking Newsਚੰਡੀਗੜ੍ਹ PGI 'ਚ ਰਾਤ 12 ਵਜੇ ਲੱਗੀ ਅੱਗ: ਕੁੱਝ ਹੀ ਸਮੇਂ 'ਚ...

ਚੰਡੀਗੜ੍ਹ PGI ‘ਚ ਰਾਤ 12 ਵਜੇ ਲੱਗੀ ਅੱਗ: ਕੁੱਝ ਹੀ ਸਮੇਂ ‘ਚ ਅੱਗ ਐਮਰਜੈਂਸੀ ਵਾਰਡ ਤੱਕ ਪਹੁੰਚੀ, ਸਾਰੇ ਮਰੀਜ਼ ਸੁਰੱਖਿਅਤ

Published on

----------- Advertisement -----------
  • ਸਾਰੇ ਮਰੀਜ਼ ਦੂਜੇ ਪਾਸੇ ਕੀਤੇ ਗਏ ਸ਼ਿਫਟ

ਚੰਡੀਗੜ੍ਹ, 10 ਅਕਤੂਬਰ 2023 (ਬਲਜੀਤ ਮਰਵਾਹਾ) – ਚੰਡੀਗੜ੍ਹ ਦੇ ਪੀਜੀਆਈ ਵਿੱਚ ਰਾਤ ਸਮੇਂ ਅੱਗ ਲੱਗ ਗਈ। ਇਹ ਅੱਗ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਲੱਗੀ ਸੀ। ਇਸ ਨਾਲ ਉਥੇ ਮੌਜੂਦ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਪੀਜੀਆਈ ਦੇ ਫਾਇਰ ਵਿਭਾਗ ਨੂੰ ਦਿੱਤੀ ਗਈ। ਪੀਜੀਆਈ ਦੇ ਫਾਇਰ ਵਿਭਾਗ ਨੇ ਅੱਗ ’ਤੇ ਕਾਬੂ ਪਾਇਆ ਗਿਆ। ਮਰੀਜਾਂ ਨੂੰ ਉਥੋਂ ਕਿਸੇ ਹੋਰ ਥਾਂ ‘ਤੇ ਸ਼ਿਫਟ ਕੀਤਾ ਗਿਆ। ਇਸ ਅੱਗ ਕਾਰਨ ਕਿਸੇ ਦਾ ਕੋਈ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੰਪਿਊਟਰ ਦੇ ਸੀਪੀਯੂ ‘ਚ ਸ਼ਾਰਟ ਸਰਕਟ ਹੋ ਗਿਆ। ਇਸ ਕਾਰਨ ਅੱਗ ਲੱਗ ਗਈ। ਕੁਝ ਦੇਰ ਵਿੱਚ ਹੀ ਉੱਥੇ ਪਏ ਕਾਗਜ਼ਾਂ ਨੂੰ ਅੱਗ ਲੱਗ ਗਈ। ਇਸ ਕਾਰਨ ਅੱਗ ਐਮਰਜੈਂਸੀ ਵਾਰਡ ਵੱਲ ਵੀ ਫੈਲ ਗਈ। ਪੀਜੀਆਈ ਦਾ ਆਪਣਾ ਫਾਇਰ ਯੂਨਿਟ ਹੋਣ ਕਾਰਨ ਉਹ ਤੁਰੰਤ ਮੌਕੇ ’ਤੇ ਪਹੁੰਚ ਗਿਆ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਗੱਡੀਆਂ ਵੀ ਉਥੇ ਪਹੁੰਚ ਗਈਆਂ।

ਪੀਜੀਆਈ ਦੇ ਡਾਇਰੈਕਟਰ ਡਾ: ਵਿਵੇਕ ਲਾਲ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਪੀਜੀਆਈ ਦੇ ਸੁਰੱਖਿਆ ਗਾਰਡਾਂ, ਨਰਸਿੰਗ ਸਟਾਫ਼ ਅਤੇ ਡਾਕਟਰਾਂ ਨੇ ਮਿਲ ਕੇ ਬਚਾਅ ਅਭਿਆਨ ਚਲਾਇਆ ਅਤੇ ਮਰੀਜ਼ਾਂ ਨੂੰ ਅੱਗ ਲੱਗਣ ਵਾਲੀ ਥਾਂ ਤੋਂ ਸੁਰੱਖਿਅਤ ਦੂਜੇ ਪਾਸੇ ਪਹੁੰਚਾਇਆ ਗਿਆ। ਇਸ ਅਪਰੇਸ਼ਨ ਦੌਰਾਨ ਅੱਗ ਕਾਰਨ ਕਿਸੇ ਵੀ ਮਰੀਜ਼ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਕੁਝ ਮਰੀਜ਼ ਵੈਂਟੀਲੇਟਰ ‘ਤੇ ਸਨ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਹੀ ਕਿਸੇ ਹੋਰ ਪਾਸੇ ਸਿਫਤ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...