August 11, 2026, 1:10 pm
----------- Advertisement -----------
HomeNewsBreaking Newsਰਾਵਣ ਦਹਿਨ ਦੌਰਾਨ ਪ੍ਰਾਈਵੇਟ ਸਕੂਲ 'ਚ ਲੱਗੀ ਅੱਗ: ਚੰਡੀਗੜ੍ਹ ਦੇ ਸੈਕਟਰ 49...

ਰਾਵਣ ਦਹਿਨ ਦੌਰਾਨ ਪ੍ਰਾਈਵੇਟ ਸਕੂਲ ‘ਚ ਲੱਗੀ ਅੱਗ: ਚੰਡੀਗੜ੍ਹ ਦੇ ਸੈਕਟਰ 49 ‘ਚ ਵਾਪਰੀ ਘਟਨਾ

Published on

----------- Advertisement -----------

ਚੰਡੀਗੜ੍ਹ, 6 ਅਕਤੂਬਰ 2022 – ਚੰਡੀਗੜ੍ਹ ‘ਚ ਦੁਸਹਿਰੇ ਮੌਕੇ ਰਾਵਣ ਦਹਿਨ ਦੌਰਾਨ ਇਕ ਨਿੱਜੀ ਸਕੂਲ ‘ਚ ਅੱਗ ਲੱਗ ਗਈ। ਇਹ ਘਟਨਾ ਬੁੱਧਵਾਰ ਨੂੰ ਸੈਕਟਰ 49ਬੀ ਵਿੱਚ ਵਾਪਰੀ। ਹਾਲਾਂਕਿ ਪੁਲਿਸ ਮੁਲਾਜ਼ਮ ਅਤੇ ਸਮਾਜ ਸੇਵੀ ਦੀ ਬਹਾਦਰੀ ਸਦਕਾ ਵੱਡਾ ਹਾਦਸਾ ਟਲ ਗਿਆ।

ਦਰਅਸਲ ਸੈਕਟਰ 49 ਸਥਿਤ ਰਿਆਨ ਇੰਟਰਨੈਸ਼ਨਲ ਸਕੂਲ ਦੀ ਇਮਾਰਤ ਦੇ ਕੋਲ ਸਥਿਤ ਗਰਾਊਂਡ ਵਿੱਚ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਬਣਾਏ ਗਏ ਸਨ। ਉਨ੍ਹਾਂ ਨੂੰ ਸੜਦੇ ਦੇਖਣ ਲਈ ਸੈਂਕੜੇ ਲੋਕ ਪੁੱਜੇ ਹੋਏ ਸਨ। ਇਸ ਦੌਰਾਨ ਜਦੋਂ ਪੁਤਲਿਆਂ ਨੂੰ ਅੱਗ ਲਾਈ ਗਈ, ਉਸੇ ਵੇਲੇ ਹੀ ਸਕੂਲ ‘ਚ ਅੱਗ ਲੱਗ ਗਈ। ਅਸਲ ‘ਚ ਇਹ ਅੱਗ ਸ਼ੂਲ ਦੇ ਦਰੱਖਤਾਂ ਅਤੇ ਵੇਹੜੇ ‘ਚ ਪਾਏ ਸੁੱਕੇ ਪੱਤਿਆਂ ਨੂੰ ਲੱਗ ਗਈ ਸੀ, ਜਿਸ ‘ਤੇ ਸਮਾਂ ਰਹਿੰਦੇ ਹੀ ਕਾਬੂ ਪਾ ਲਿਆ ਗਿਆ ਅਤੇ ਵੱਡੀ ਘਟਨਾ ਵਾਪਰਨ ਤੋਂ ਪਹਿਲਾਂ ਹੋ ਬਚਾਅ ਹੋ ਗਿਆ।

ਮੌਕੇ ‘ਤੇ ਮੌਜੂਦ ਸੀਨੀਅਰ ਕਾਂਸਟੇਬਲ ਸ਼ਿਵ ਪ੍ਰਕਾਸ਼ ਅਤੇ ਸੈਕਟਰ 49 ‘ਚ ਰਹਿਣ ਵਾਲੇ ਸਮਾਜ ਸੇਵੀ ਰਿਸ਼ਭ ਨੇ ਤੁਰੰਤ ਸਥਿਤੀ ‘ਤੇ ਕਾਬੂ ਪਾ ਲਿਆ ਅਤੇ ਕੁਝ ਹੀ ਮਿੰਟਾਂ ‘ਚ ਅੱਗ ‘ਤੇ ਕਾਬੂ ਪਾਇਆ | ਸ਼ਿਵ ਪ੍ਰਕਾਸ਼ ਅਤੇ ਰਿਸ਼ਭ ਨੇ ਅੱਗ ਬੁਝਾਊ ਯੰਤਰ ਦੇ ਸਿਲੰਡਰਾਂ ਨਾਲ ਅੱਗ ’ਤੇ ਕਾਬੂ ਪਾਇਆ। ਇਹ ਅੱਗ ਹੋਰ ਵੀ ਫੈਲ ਸਕਦੀ ਹੈ ਅਤੇ ਸਕੂਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਜਾਣਕਾਰੀ ਮੁਤਾਬਕ ਇਸ ਪ੍ਰੋਗਰਾਮ ‘ਚ ਸੰਸਦ ਮੈਂਬਰ ਕਿਰਨ ਖੇਰ ਵੀ ਪਹੁੰਚੀ ਸੀ।

ਸੀਨੀਅਰ ਕਾਂਸਟੇਬਲ ਅਤੇ ਸਥਾਨਕ ਬੀਟ ਇੰਚਾਰਜ ਸ਼ਿਵ ਪ੍ਰਕਾਸ਼ ਨੇ ਦੱਸਿਆ ਕਿ ਗਰਾਊਂਡ ਵਿੱਚ ਰਾਮਾਇਣ ਦਾ ਮੰਚਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਰਿਆਨ ਸਕੂਲ ਵਿੱਚ ਪੁਤਲੇ ਫੂਕਣ ਦੌਰਾਨ ਅੱਗ ਲੱਗ ਗਈ। ਰਿਸ਼ਭ ਨੇ ਦੱਸਿਆ ਕਿ ਦਿਵਿਆ ਰਾਮਾਇਣ ਯੁਵਾ ਕਲਾ ਮੰਚ ਵੱਲੋਂ ਸੈਕਟਰ ਵਿੱਚ ਪਹਿਲੀ ਵਾਰ ਰਾਮਲੀਲਾ ਦਾ ਮੰਚਨ ਕੀਤਾ ਗਿਆ। ਪਹਿਲੀ ਵਾਰ ਦੁਸਹਿਰਾ ਮਨਾਇਆ ਗਿਆ। ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਟੈਂਟ ਦੇ ਪਿਛਲੇ ਪਾਸੇ ਰਿਆਨ ਇੰਟਰਨੈਸ਼ਨਲ ਸਕੂਲ ‘ਚ ਅੱਗ ਲੱਗ ਗਈ। ਟੈਂਟ ਦੇ ਨਾਲ ਹੀ ਸਕੂਲ ਦੀ ਕੰਧ ਵੀ ਸੀ।

ਦੁਸਹਿਰੇ ਦਾ ਤਿਉਹਾਰ ਬੁੱਧਵਾਰ ਨੂੰ ਸ਼ਹਿਰ ‘ਚ ਕਈ ਥਾਵਾਂ ‘ਤੇ ਮਨਾਇਆ ਗਿਆ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਸਮਾਜ ਵਿਰੋਧੀ ਅਨਸਰਾਂ ਨੇ ਸੈਕਟਰ 46 ਵਿੱਚ ਮੇਘਨਾਥ ਦਾ ਪੁਤਲਾ ਫੂਕਿਆ ਸੀ। ਇਸ ਦੌਰਾਨ ਰਾਵਣ ਦਾ ਪੁਤਲਾ ਫੂਕਣ ਦੀ ਕੋਸ਼ਿਸ਼ ਵੀ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...