September 11, 2026, 10:54 am
----------- Advertisement -----------
HomeNewsBreaking Newsਪੰਜਾਬ ਦੇ ਸਭ ਤੋਂ ਵੱਡੇ GST ਦਫਤਰ 'ਚ ਲੱਗੀ ਅੱਗ, ਜ਼ਰੂਰੀ ਫਾਈਲਾਂ...

ਪੰਜਾਬ ਦੇ ਸਭ ਤੋਂ ਵੱਡੇ GST ਦਫਤਰ ‘ਚ ਲੱਗੀ ਅੱਗ, ਜ਼ਰੂਰੀ ਫਾਈਲਾਂ ਸੜ ਕੇ ਸੁਆਹ

Published on

----------- Advertisement -----------

ਪੰਜਾਬ ਦੇ ਜਲੰਧਰ ‘ਚ ਸਥਿਤ ਸੂਬੇ ਦੇ ਸਭ ਤੋਂ ਵੱਡੇ GST ਦਫਤਰ ਦੀ ਪੰਜਵੀਂ ਮੰਜ਼ਿਲ ‘ਤੇ ਬੁੱਧਵਾਰ (12ਜੂਨ) ਸਵੇਰੇ 11 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ, ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜਲੰਧਰ ਦੇ ਜੀਐਸਟੀ ਭਵਨ ਵਿੱਚ ਅੱਗ ਲੱਗਣ ਕਾਰਨ ਪੂਰੇ ਪੰਜਾਬ ਦਾ ਵੱਡੀ ਮਾਤਰਾ ਵਿੱਚ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਜੀਐਸਟੀ ਭਵਨ ਵਿੱਚ ਤਾਇਨਾਤ ਮੁਲਾਜ਼ਮ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਮ ਵਾਂਗ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਸੜਨ ਦੀ ਤੇਜ਼ ਬਦਬੂ ਆਉਣ ਲੱਗੀ। ਕਰਮਚਾਰੀਆਂ ਨੂੰ ਤੁਰੰਤ ਪਾਸੇ ਕਰ ਦਿੱਤਾ ਗਿਆ ਅਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਇਮਾਰਤ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਦੋਂ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ। ਜਿਸ ਤੋਂ ਬਾਅਦ ਪੂਰੀ ਮੰਜ਼ਿਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।

ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਦੇ ਹਥਿਆਰ ਵੀ ਤੁਰੰਤ ਬਾਹਰ ਕੱਢ ਲਏ ਗਏ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਦੀ ਮਦਦ ਨਾਲ ਇਸ ‘ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਨਾਲ ਲੱਗਦੀ ਇਮਾਰਤ ‘ਚ ਜਾ ਕੇ ਅੱਗ ‘ਤੇ ਕਾਬੂ ਪਾਇਆ।

ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਜਦੋਂ ਸਵੇਰੇ ਨਕੋਦਰ ਚੌਕ ਨੇੜੇ ਲੱਗੀ ਅੱਗ ’ਤੇ ਕਾਬੂ ਪਾਇਆ ਗਿਆ ਤਾਂ ਜੀਐਸਟੀ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਜਿਸ ਵਿੱਚ ਪਤਾ ਲੱਗਿਆ ਕਿ ਜੀਐਸਟੀ ਬਿਲਡਿੰਗ ਵਿੱਚ ਅੱਗ ਲੱਗ ਗਈ ਸੀ।

ਪਰ ਇਸ ਤੋਂ ਪਹਿਲਾਂ ਹੀ ਦੱਸਿਆ ਗਿਆ ਕਿ ਪਾਸਪੋਰਟ ਦਫ਼ਤਰ ਵਿੱਚ ਅੱਗ ਲੱਗ ਗਈ ਸੀ। ਪਹਿਲਾਂ ਤਾਂ ਦੋਵੇਂ ਥਾਵਾਂ ‘ਤੇ ਅੱਗ ਲੱਗਣ ਨੂੰ ਲੈ ਕੇ ਅਧਿਕਾਰੀ ਭੰਬਲਭੂਸੇ ਵਿਚ ਸਨ। ਟੀਮਾਂ ਦੋਵਾਂ ਥਾਵਾਂ ‘ਤੇ ਪਹੁੰਚ ਚੁੱਕੀਆਂ ਸਨ। ਪਰ ਫਿਰ ਪਤਾ ਲੱਗਾ ਕਿ ਸਿਰਫ ਜੀਐਸਟੀ ਭਵਨ ਨੂੰ ਅੱਗ ਲੱਗੀ ਸੀ। ਅੱਗ ਹੁਣ ਕਾਬੂ ਹੇਠ ਹੈ, ਜਲਦੀ ਹੀ ਇਸ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਜੀਐਸਟੀ ਭਵਨ ਦੀ ਪੰਜਵੀਂ ਮੰਜ਼ਿਲ ‘ਤੇ ਅੱਗ ਲੱਗ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...