September 22, 2026, 10:54 am
----------- Advertisement -----------
HomeNewsBreaking Newsਖੇਡਾਂ ਦਾ ਸਮਾਨ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, 20 ਫਾਇਰ ਬ੍ਰਿਗੇਡ...

ਖੇਡਾਂ ਦਾ ਸਮਾਨ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, 20 ਫਾਇਰ ਬ੍ਰਿਗੇਡ ਗੱਡੀਆਂ ਲਗਾਈਆਂ ਗਈਆਂ

Published on

----------- Advertisement -----------

ਜਲੰਧਰ, 3 ਮਾਰਚ 2023 – ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਜਲੰਧਰ ਸ਼ਹਿਰ ਵਿੱਚ ਅੱਗ ਲੱਗਣ ਦੀ ਇੱਕ ਹੋਰ ਵੱਡੀ ਘਟਨਾ ਸਾਹਮਣੇ ਆਈ ਹੈ। ਦਿਲਬਾਗ ਨਗਰ ‘ਚ ਨਰੂਲਾ ਪੈਲੇਸ ਨੇੜੇ ਖੇਡਾਂ ਦਾ ਸਮਾਨ ਬਣਾਉਣ ਵਾਲੀ ਗੁਡਵਿਨ ਫੈਕਟਰੀ ‘ਚ ਰਾਤ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚ ਤਿਆਰ ਖੇਡਾਂ ਦਾ ਸਮਾਨ ਅਤੇ ਕੱਚਾ ਮਾਲ ਸੜ ਕੇ ਸੁਆਹ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਲੱਗੀਆਂ।

ਗੁਡਵਿਨ ਸਪੋਰਟਸ ਇੰਡਸਟਰੀ ਵਿੱਚ ਲੱਕੜੀ, ਪਲਾਸਟਿਕ ਅਤੇ ਫਾਈਬਰ ਦਾ ਸਮਾਨ ਪਿਆ ਸੀ। ਜਿਸ ਕਾਰਨ ਅੱਗ ਭੜਕ ਗਈ। ਪਹਿਲਾਂ ਫੈਕਟਰੀ ਦੇ ਕਰਮਚਾਰੀਆਂ ਨੇ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ‘ਚ ਆਉਣ ਦੀ ਬਜਾਏ ਭੜਕ ਗਈ। ਜਦੋਂ ਗੱਲ ਹੱਥੋਂ ਨਿਕਲ ਗਈ ਤਾਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਫੈਕਟਰੀ ‘ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਂ ਕੋਈ ਹੋਰ ਕਾਰਨ ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ‘ਤੇ ਮੌਜੂਦ ਫਾਇਰ ਕਰਮਚਾਰੀ ਨਰਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਨਰੂਲਾ ਪੈਲੇਸ ਨੇੜੇ ਗੁਡਵਿਨ ਸਪੋਰਟਸ ਇੰਡਸਟਰੀ ‘ਚ ਅੱਗ ਲੱਗੀ ਹੈ।

ਉਹ ਦੋ ਗੱਡੀਆਂ ਲੈ ਕੇ ਤੁਰੰਤ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਪਰ ਅੱਗ ਇੰਨੀ ਜ਼ਿਆਦਾ ਸੀ ਕਿ ਵੀਹ ਗੱਡੀਆਂ ਅਤੇ ਟੈਂਕਰਾਂ ਨੂੰ ਕਾਬੂ ਕੀਤਾ ਜਾ ਸਕਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...