ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਦੱਸ ਦਈਏ ਕਿ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਲਗਾਤਾਰ ਵਧ ਰਹੀ ਹੈ।
ਇਸਤੋਂ ਇਲਾਵਾ ਪੁਲਿਸ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।












