September 22, 2026, 7:47 am
----------- Advertisement -----------
HomeNewsBreaking Newsਔਕਟੇਵ ਸ਼ੋਅਰੂਮ 'ਚ ਲੱਗੀ ਅੱਗ, ਨਾਲ ਲੱਗਦੀਆਂ ਦੁਕਾਨਾਂ ਦੀਆਂ ਛੱਤਾਂ ਤੋਂ ਸ਼ੋਅਰੂਮ...

ਔਕਟੇਵ ਸ਼ੋਅਰੂਮ ‘ਚ ਲੱਗੀ ਅੱਗ, ਨਾਲ ਲੱਗਦੀਆਂ ਦੁਕਾਨਾਂ ਦੀਆਂ ਛੱਤਾਂ ਤੋਂ ਸ਼ੋਅਰੂਮ ‘ਚ ਦਾਖਲ ਹੋ ਫਾਇਰ ਬ੍ਰਿਗੇਡ ਨੇ ਬੁਝਾਈ ਅੱਗ

Published on

----------- Advertisement -----------

ਲੁਧਿਆਣਾ, 3 ਮਾਰਚ 2023 – ਲੁਧਿਆਣਾ ‘ਚ ਔਕਟੇਵ ਬ੍ਰਾਂਡ ਸਟੋਰ ‘ਚ ਅੱਗ ਲੱਗ ਗਈ। ਇਹ ਘਟਨਾ ਬਾਬਾ ਥਾਨ ਸਿੰਘ ਚੌਕ ਨੇੜੇ ਨਵਾਂ ਮੁਹੱਲੇ ਦੀ ਹੈ। ਅੱਗ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਲੱਗੀ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਗਰਾਊਂਡ ਫਲੋਰ ‘ਤੇ ਸਟੋਰ ਦੇ ਕਰਮਚਾਰੀਆਂ ਨੂੰ ਸੂਚਨਾ ਦਿੱਤੀ। ਸਟੋਰ ਦਾ ਮਾਲਕ ਅੰਮ੍ਰਿਤਸਰ ਰਹਿੰਦਾ ਹੈ, ਜਿਸ ਦੀ ਸੂਚਨਾ ਮੁਲਾਜ਼ਮਾਂ ਨੇ ਦਿੱਤੀ।

ਆਸ-ਪਾਸ ਦੇ ਦੁਕਾਨਦਾਰਾਂ ਨੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਆਖ਼ਰਕਾਰ ਲੋਕਾਂ ਨੇ ਅੱਗ ਵਧਦੀ ਦੇਖ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਸਥਾਨਕ ਅੱਡਾ ਫਾਇਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।

ਅੱਗ ਬੁਝਾਊ ਅਮਲੇ ਨੇ ਆਲੇ-ਦੁਆਲੇ ਦੀਆਂ ਦੁਕਾਨਾਂ ਦੀਆਂ ਛੱਤਾਂ ‘ਤੇ ਚੜ੍ਹ ਕੇ ਸਟੋਰ ਅੰਦਰ ਦਾਖਲ ਹੋ ਕੇ ਅੱਗ ਬੁਝਾਈ। ਕਰੀਬ ਢਾਈ ਤੋਂ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਬੁਝਾਉਣ ਵਿੱਚ ਫਾਇਰ ਵਿਭਾਗ ਦੀਆਂ 4 ਤੋਂ 5 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਸਨ।

ਸਬੰਧਤ ਥਾਣੇ ਦੇ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਪੁਲੀਸ ਨੇ ਮੌਕੇ ’ਤੇ ਪੁੱਜੀ ਭੀੜ ਨੂੰ ਭਜਾ ਦਿੱਤਾ। ਪੁਲੀਸ ਮੁਲਾਜ਼ਮਾਂ ਅਨੁਸਾਰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਕੱਪੜੇ ਸੜ ਕੇ ਸੁਆਹ ਹੋ ਗਏ ਹਨ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...