May 13, 2026, 3:04 pm
----------- Advertisement -----------
HomeNewsBreaking Newsਜਲੰਧਰ ਦੇ ਟਰੈਵਲ ਏਜੰਟ Vinay Harry ਦੇ ਦਫ਼ਤਰ 'ਚ ਲੱਗੀ ਅੱਗ, ਲੋਕਾਂ...

ਜਲੰਧਰ ਦੇ ਟਰੈਵਲ ਏਜੰਟ Vinay Harry ਦੇ ਦਫ਼ਤਰ ‘ਚ ਲੱਗੀ ਅੱਗ, ਲੋਕਾਂ ਦੇ ਪਾਸਪੋਰਟ ਤੇ ਦਸਤਾਵੇਜ਼ ਸੜ ਕੇ ਸੁਆਹ

Published on

----------- Advertisement -----------

ਜਲੰਧਰ, 15 ਅਪ੍ਰੈਲ 2024 – ਪੰਜਾਬ ਦੇ ਮਸ਼ਹੂਰ ਟਰੈਵਲ ਏਜੰਟ ਵਿਨੈ ਹੈਰੀ ਦੇ ਜਲੰਧਰ ਸਥਿਤ ਲਗਜ਼ਰੀ ਦਫਤਰ ‘ਚ ਐਤਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਵਿਨੈ ਹਰੀ ਨੂੰ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਖੁਦ ਮੌਕੇ ‘ਤੇ ਪਹੁੰਚ ਗਏ। ਦਫਤਰ ‘ਚ ਲੱਗੀ ਅੱਗ ਦੇਖ ਕੇ ਉਹ ਕਾਫੀ ਰੋਇਆ।

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਪਹੁੰਚੀਆਂ। ਪਾਣੀ ਦੇ ਨਾਲ ਫੋਮ ਦੀ ਵੀ ਵਰਤੋਂ ਕੀਤੀ ਗਈ। 3.45 ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਸੋਮਵਾਰ ਸਵੇਰੇ ਪੌਣੇ ਚਾਰ ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇਕ-ਇਕ ਕਰਕੇ ਸਾਰੀਆਂ ਮੰਜ਼ਿਲਾਂ ਪ੍ਰਭਾਵਿਤ ਹੋਈਆਂ।

ਹੈਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਾਰੀ ਘਟਨਾ ਦੀ ਸੂਚਨਾ ਐਤਵਾਰ ਰਾਤ 11:30 ਵਜੇ ਮਿਲੀ ਸੀ। ਇਸ ਘਟਨਾ ਵਿੱਚ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਸਮੇਂ ਦਫ਼ਤਰ ਵਿੱਚ ਸਿਰਫ਼ ਇੱਕ ਵਿਅਕਤੀ ਮੌਜੂਦ ਸੀ।

ਅੱਗ ‘ਤੇ ਕਾਬੂ ਪਾਉਣ ਲਈ ਲੀਡਿੰਗ ਫਾਇਰਮੈਨ ਰਜਿੰਦਰ ਸਹੋਤਾ ਦੀਆਂ ਟੀਮਾਂ ਦੇਰ ਰਾਤ ਮੌਕੇ ‘ਤੇ ਪੁੱਜੀਆਂ | ਸਹੋਤਾ ਨੇ ਦੱਸਿਆ ਕਿ ਰਾਤ ਕਰੀਬ 11.40 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਟਰੈਵਲ ਏਜੰਟ ਦੇ ਦਫਤਰ ਵਿਚ ਅੱਗ ਲੱਗ ਗਈ ਹੈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਪਹਿਲਾਂ ਸਿਰਫ਼ 2 ਗੱਡੀਆਂ ਦਾ ਆਰਡਰ ਦਿੱਤਾ ਗਿਆ ਸੀ। ਪਰ ਅੱਗ ਵਧਦੀ ਜਾ ਰਹੀ ਸੀ। ਜਿਸ ਕਾਰਨ 30 ਤੋਂ ਵੱਧ ਪਾਣੀ ਵਾਲੀਆਂ ਗੱਡੀਆਂ ਅਚਾਨਕ ਮੌਕੇ ‘ਤੇ ਪਹੁੰਚ ਗਈਆਂ। ਸਾਡੇ 30 ਤੋਂ ਵੱਧ ਫਾਇਰਫਾਈਟਰ ਅੱਗ ‘ਤੇ ਕਾਬੂ ਪਾਉਣ ‘ਚ ਲੱਗੇ ਹੋਏ ਸਨ। ਸਵੇਰੇ ਪੌਣੇ ਚਾਰ ਵਜੇ ਦੇ ਕਰੀਬ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ।

ਅੱਗ ‘ਤੇ ਕਾਬੂ ਪਾਉਣ ਲਈ ਲੀਡਿੰਗ ਫਾਇਰਮੈਨ ਰਜਿੰਦਰ ਸਹੋਤਾ ਦੀਆਂ ਟੀਮਾਂ ਦੇਰ ਰਾਤ ਮੌਕੇ ‘ਤੇ ਪੁੱਜੀਆਂ | ਸਹੋਤਾ ਨੇ ਦੱਸਿਆ ਕਿ ਰਾਤ ਕਰੀਬ 11.40 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਟਰੈਵਲ ਏਜੰਟ ਦੇ ਦਫਤਰ ਵਿਚ ਅੱਗ ਲੱਗ ਗਈ ਹੈ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...