November 19, 2026, 11:46 am
----------- Advertisement -----------
HomeNewsBreaking Newsਲੁਧਿਆਣਾ 'ਚ ਪਲਾਸਟਿਕ ਦੀਆਂ ਕੁਰਸੀਆਂ ਦੇ ਗੋਦਾਮ 'ਚ ਲੱਗੀ ਅੱਗ, ਸ਼ਾਰਟ ਸਰਕਟ...

ਲੁਧਿਆਣਾ ‘ਚ ਪਲਾਸਟਿਕ ਦੀਆਂ ਕੁਰਸੀਆਂ ਦੇ ਗੋਦਾਮ ‘ਚ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

Published on

----------- Advertisement -----------
  • ਇਮਾਰਤ ‘ਚ ਪਈਆਂ ਤਰੇੜਾਂ
  • ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਲੁਧਿਆਣਾ, 15 ਦਸੰਬਰ 2023 – ਲੁਧਿਆਣਾ ਦੇ ਫੋਕਲ ਪੁਆਇੰਟ ਦੀ ਨੀਚੀ ਮੰਗਲੀ ‘ਚ ਪਲਾਸਟਿਕ ਦੀਆਂ ਕੁਰਸੀਆਂ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਫੈਕਟਰੀ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ। ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦੀ ਇਮਾਰਤ ਵਿਚ ਤਰੇੜਾਂ ਆ ਗਈਆਂ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਅੱਗ ਦੀਆਂ ਲਪਟਾਂ ਨੂੰ ਦੇਖਦੇ ਹੋਏ ਕਈ ਫੈਕਟਰੀ ਮਾਲਕਾਂ ਨੇ ਆਪਣੇ ਮਜ਼ਦੂਰਾਂ ਨੂੰ ਫੈਕਟਰੀਆਂ ਵਿੱਚੋਂ ਬਾਹਰ ਕੱਢ ਲਿਆ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਫਾਇਰ ਅਫਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਗੋਦਾਮ ਵਿੱਚ ਕਾਫੀ ਪਲਾਸਟਿਕ ਪਿਆ ਸੀ। ਪਲਾਸਟਿਕ ਪੈਟਰੋਲ ਦੇ ਬਰਾਬਰ ਕੰਮ ਕਰਦਾ ਹੈ। ਤੇਜ਼ ਹਵਾ ਵੀ ਅੱਗ ਦੇ ਫੈਲਣ ਦਾ ਮੁੱਖ ਕਾਰਨ ਹੈ। ਹਵਾ ਦਾ ਵਹਾਅ ਗੋਦਾਮ ਵੱਲ ਸੀ। ਜਿਸ ਕਾਰਨ ਕੁਝ ਹੀ ਸਮੇਂ ਵਿੱਚ ਸਾਰਾ ਗੋਦਾਮ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਵਿੱਚੋਂ ਵੀ ਲੋਕਾਂ ਨੂੰ ਬਾਹਰ ਕੱਢਿਆ ਗਿਆ। ਥਾਣਾ ਫੋਕਲ ਪੁਆਇੰਟ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਲੋਕਾਂ ਦੀ ਭੀੜ ਨੂੰ ਖਦੇੜ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...