August 17, 2026, 8:01 pm
----------- Advertisement -----------
HomeNewsBreaking Newsਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪਾਬੰਦੀ ਹੁਕਮ ਜਾਰੀ, ਗੈਰ-ਕਾਨੂੰਨੀ ਤੌਰ 'ਤੇ...

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪਾਬੰਦੀ ਹੁਕਮ ਜਾਰੀ, ਗੈਰ-ਕਾਨੂੰਨੀ ਤੌਰ ‘ਤੇ ਪਟਾਕੇ/ਆਤਿਸ਼ਬਾਜੀ ਤਿਆਰ ਕਰਨ ਅਤੇ ਜਮ੍ਹਾਂ/ਸਟੋਰੇਜ਼ ਦੀ ਮਨਾਹੀ

Published on

----------- Advertisement -----------

ਲੁਧਿਆਣਾ, 11 ਅਕਤੂਬਰ (000) – ਡਿਪਟੀ ਕਮਿਸ਼ਨਰ ਪੁਲਿਸ, ਇਨਵੈਸਟੀਗੇਸ਼ਨ, ਲੁਧਿਆਣਾ-ਕਮ-ਵਾਧੂ ਚਾਰਜ਼, ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ ਲੁਧਿਆਣਾ ਹਰਮੀਤ ਸਿੰਘ ਹੁੰਦਲ, ਪੀ.ਪੀ.ਐਸ. ਵਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 02) ਦੀ ਧਾਰਾ 144 (ਸੀ.ਆਰ.ਪੀ.ਸੀ.) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਅਣ-ਅਧਿਕਾਰਤ ਤੌਰ ‘ਤੇ ਪਟਾਕੇ/ਆਤਿਸ਼ਬਾਜੀ ਤਿਆਰ ਕਰਨ ਅਤੇ ਜਮ੍ਹਾਂ/ਸਟੋਰੇਜ਼ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਂਦੀ ਹੈ।

ਡੀ.ਸੀ.ਪੀ. ਇਨਵੈਸਟੀਗੇਸ਼ਨ-ਕਮ-ਸਥਾਨਕ ਹਰਮੀਤ ਸਿੰਘ ਹੁੰਦਲ, ਪੀ.ਪੀ.ਐਸ. ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਿਉਹਾਰਾਂ ਦਾ ਸੀਜ਼ਨ ਸੁ਼ਰੂ ਹੋ ਰਿਹਾ ਹੈ ਜਿਸ ਵਿੱਚ ਦੁਸ਼ਹਿਰਾ/ਦਿਵਾਲੀ ਆਦਿ ਪ੍ਰਮੱਖ ਤਿਉਂਹਾਰ ਹਨ, ਜਿਸ ਵਿੱਚ ਆਮ ਲੋਕਾਂ ਵਲੋਂ ਆਪਣੇ ਖੁਸ਼ੀ ਦੇ ਪ੍ਰੋਗਰਾਮਾਂ ਵਿੱਚ ਆਤਿਸ਼ਬਾਜੀ/ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਈ ਵਿਅਕਤੀਆਂ ਵਲੋਂ ਅਣਅਧਿਕਾਰਤ ਤੌਰ ‘ਤੇ ਵੱਖ-ਵੱਖ ਤਰ੍ਹਾਂ ਦੀ ਪਟਾਕੇ/ਆਤਿਸ਼ਬਾਜੀ ਜਿਨ੍ਹਾਂ ਵਿੱਚ ਕਈ ਤਰ੍ਹਾਂ ਦੇ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਹੁੰਦੀ ਹੈ ਜੋ ਮਨੁੱਖੀ ਸ਼ਰੀਰ ਲਈ ਘਾਤਕ ਹਨ, ਨੂੰ ਗੈਰ ਕਾਨੂੰਨੀ ਢੰਗ ਨਾਲ ਤਿਆਰ ਕੀਤਾ ਜਾਂਦਾ ਹੈ ਅਤੇ ਸਟੋਰ ਕਰਕੇ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੱਗਰੀ ਦੇ ਫਟਣ/ਧਮਾਕਾ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ। ਇਸ ਲਈ ਪਬਲਿਕ ਹਿੱਤ ਵਿੱਚ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ। ਇਹ ਹੁਕਮ 10 ਅਕਤੂਬਰ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...