October 5, 2026, 7:55 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਦਿਨ ਦਿਹਾੜੇ ਚੱਲੀ ਗੋ.ਲੀ, ਦੁਕਾਨਦਾਰ ਦੀ ਹੋਈ ਹੱ.ਤਿਆ

ਅੰਮ੍ਰਿਤਸਰ ‘ਚ ਦਿਨ ਦਿਹਾੜੇ ਚੱਲੀ ਗੋ.ਲੀ, ਦੁਕਾਨਦਾਰ ਦੀ ਹੋਈ ਹੱ.ਤਿਆ

Published on

----------- Advertisement -----------

 ਅੰਮ੍ਰਿਤਸਰ  – ਅੰਮ੍ਰਿਤਸਰ ‘ਚ ਬੀਤੇ ਸੋਮਵਾਰ ਨੂੰ ਤਿੰਨ ਬਾਈਕ ਸਵਾਰ ਬਦਮਾਸ਼ਾਂ ਨੇ ਦਿਨ ਦਿਹਾੜੇ ਲੁੱਟ ਦੀ ਨੀਅਤ ਨਾਲ ਇੱਕ ਦੁਕਾਨ ਵਿੱਚ ਸ਼ਮਿਲ ਹੋ ਕੇ ਦੁਕਾਨਦਾਰ ਨੂੰ ਗੋਲੀ ਮਾਰ ਦਿੱਤੀ। ਏ.ਡੀ.ਸੀ.ਪੀ ਸਿਟੀ-2 ਪ੍ਰਭਜੋਤ ਵਿਰਕ, ਏ.ਸੀ.ਪੀ ਸਰਬਜੀਤ ਸਿੰਘ ਅਤੇ ਸਟੇਸ਼ਨ ਹਾਊਸ ਅਫਸਰ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਦਿੰਦਿਆ ਭੱਲਾ ਕਲੋਨੀ ਗਲੀ ਜਾਮੁਨ ਦੇ ਵਸਨੀਕ ਰਜਿੰਦਰ ਕਾਲੀਆ ਦੀ ਪਤਨੀ ਸਨੇਹ ਲਤਾ ਨੇ ਦੱਸਿਆ ਕਿ ਉਸ ਦਾ ਪਤੀ ਐਸ.ਡੀ.ਓ ਵਜੋਂ ਸੇਵਾਮੁਕਤ ਹੋਇਆ ਹੈ। ਰਿਟਾਇਰਮੈਂਟ ਤੋਂ ਬਾਅਦ ਉਸ ਦਾ ਪਤੀ ਦੁਕਾਨ ਚਲਾਉਂਦਾ ਹੈ। ਕਰੀਬ ਪੌਣੇ ਚਾਰ ਵਜੇ ਉਸ ਦਾ ਪਤੀ ਦੁਕਾਨ ’ਤੇ ਬੈਠਾ ਸੀ। ਬਾਈਕ ‘ਤੇ ਸਵਾਰ ਤਿੰਨ ਬਦਮਾਸ਼ ਸਾਮਾਨ ਖਰੀਦਣ ਦੇ ਬਹਾਨੇ ਦੁਕਾਨ ‘ਤੇ ਪਹੁੰਚੇ ਅਤੇ ਖਾਣ-ਪੀਣ ਦਾ ਸਾਮਾਨ ਮੰਗਿਆ।  

ਸਨੇਹ ਲਤਾ ਨੇ ਦੱਸਿਆ ਕਿ ਜਿਵੇਂ ਹੀ ਉਸ ਦਾ ਪਤੀ ਸਾਮਾਨ ਦੇਣ ਲਈ ਫਰਿੱਜ ਵੱਲ ਵਧਿਆ ਤਾਂ ਦੋ ਜਣਿਆਂ ਨੇ ਗੋਲਕ ਵਿੱਚੋਂ ਪੈਸੇ ਕੱਢ ਲਏ। ਜਦੋਂ ਉਸ ਦੇ ਪਤੀ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇਕ ਨੌਜਵਾਨ ਨੇ ਪਿਸਤੌਲ ਕੱਢ ਕੇ ਉਸ ‘ਤੇ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਛਾਤੀ ਵਿੱਚ ਲੱਗੀ। ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  

ਇਸਤੋਂ ਇਲਾਵਾ ਛੇਹਰਟਾ ਥਾਣੇ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੌਕੇ ‘ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਕੇ ਲੁਟੇਰਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...