June 25, 2026, 7:10 pm
----------- Advertisement -----------
HomeNewsBreaking Newsਪੈਟਰੋਲ ਪੰਪ ਮਾਲਕ ਤੇ ਉਸ ਦੇ ਸਾਥੀਆਂ 'ਤੇ ਫਾ+ਇਰਿੰਗ, 3 ਗੰਭੀਰ ਜ਼ਖਮੀ,...

ਪੈਟਰੋਲ ਪੰਪ ਮਾਲਕ ਤੇ ਉਸ ਦੇ ਸਾਥੀਆਂ ‘ਤੇ ਫਾ+ਇਰਿੰਗ, 3 ਗੰਭੀਰ ਜ਼ਖਮੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਸੀ ਝਗੜਾ

Published on

----------- Advertisement -----------

ਬਠਿੰਡਾ, 17 ਦਸੰਬਰ 2023 – ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਡੀਐਸਪੀ ਦਫ਼ਤਰ ਤੋਂ 200 ਮੀਟਰ ਦੂਰ ਇੱਕ ਕਾਰ ਵਿੱਚ ਸਵਾਰ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੇ ਸਾਥੀਆਂ ’ਤੇ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਪੰਪ ਮਾਲਕ ਦੇ ਤਿੰਨ ਸਾਥੀ ਗੰਭੀਰ ਜ਼ਖ਼ਮੀ ਹੋ ਗਏ।

ਜਿਨ੍ਹਾਂ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਲਵੰਡੀ ਸਾਬੋ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲੇ ਦਾ ਕਾਰਨ ਪੈਟਰੋਲ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ ਦੱਸਿਆ ਜਾ ਰਿਹਾ ਹੈ।

ਪੀੜਤ ਮਨੀ ਵਾਸੀ ਸਿੰਗੋ ਮੰਡੀ ਨੇ ਦੱਸਿਆ ਕਿ ਉਸ ਨੇ ਕੁਝ ਲੋਕਾਂ ਤੋਂ ਤੇਲ ਦੇ ਪੈਸੇ ਲੈਣੇ ਸਨ। ਜਿਸ ਸਬੰਧੀ ਉਸ ਨੇ ਥਾਣਾ ਸਿੰਗੋ ਵਿਖੇ ਸ਼ਿਕਾਇਤ ਦਿੱਤੀ ਸੀ। ਜਿਸ ਦਾ ਸਮਝੌਤਾ ਉਨ੍ਹਾਂ ਦੇ ਚੌਕੀ ‘ਤੇ ਹੋਇਆ ਸੀ। ਜਿਸ ਤੋਂ ਬਾਅਦ ਸ਼ਨੀਵਾਰ ਨੂੰ ਉਹ ਆਪਣੀ ਕਾਰ ‘ਚ ਤਲਵੰਡੀ ਸਾਬੋ ਆ ਰਿਹਾ ਸੀ। ਕੁਝ ਲੋਕਾਂ ਨੇ ਇਸ ਦੇ ਪਿੱਛੇ ਆਪਣੀਆਂ ਕਾਰਾਂ ਖੜ੍ਹੀਆਂ ਕਰ ਦਿੱਤੀਆਂ।

ਇਸ ਦੌਰਾਨ ਇੱਕ ਵਿਅਕਤੀ ਨੇ ਕਾਰ ਦੀ ਖਿੜਕੀ ਵਿੱਚੋਂ ਹਵਾ ਵਿੱਚ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਉਹ ਆਪਣੀ ਗੱਡੀ ਭਜਾ ਕੇ ਲੈ ਗਏ, ਜਦੋਂ ਉਹ ਤਲਵੰਡੀ ਸਾਬੋ ਤਹਿਸੀਲ ਦੇ ਨੇੜੇ ਪਹੁੰਚੇ ਤਾਂ ਦੋਸ਼ੀਆਂ ਨੇ ਪੰਪ ਗੰਨ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸ਼ਰਲੇ ਲੱਗਣ ਕਾਰਨ ਉਨ੍ਹਾਂ ਦੇ ਤਿੰਨ ਵਿਅਕਤੀ ਜ਼ਖਮੀ ਹੋ ਗਏ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...