November 14, 2026, 6:01 am
----------- Advertisement -----------
HomeNewsਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਦਾ ਲਾਈਸੈਂਸ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਦਾ ਲਾਈਸੈਂਸ ਰੱਦ

Published on

----------- Advertisement -----------

ਐੱਸ.ਏ.ਐੱਸ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ, ਐਸ.ਸੀ.ਓ. ਨੰ: 12, ਟੋਪ ਫਲੌਰ, ਸੈਕਟਰ 69 ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਕੰਪਨੀ ਦਾ ਦਫਤਰ ਲਗਾਤਾਰ ਬੰਦ ਰਹਿਣ, ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਮਹੀਨਾਵਾਰ ਰਿਪੋਰਟਾਂ ਨਾ ਭੇਜਣ ਅਤੇ ਕੰਪਨੀ ਦੇ ਡਾਇਰੈਕਟਰਾਂ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕਰਨ ਤੇ ਦੱਸਿਆ ਗਿਆ ਕਿ ਉਨ੍ਹਾਂ ਕੋਵਿਡ 19 ਕਾਰਨ ਆਪਣਾ ਦਫਤਰ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ ਵੀ ਕੋਈ ਵੀ ਸਰਵਿਸ ਨਹੀਂ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੀ ਉਲੰਘਣਾ ਕਰਨ ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ-6(1) (g) ਦੇ ਉਪਬੰਧਾਂ ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਦਾ ਲਾਇਸੰਸ ਰੱਦ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਕੰਪਨੀ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਮੈਸਰਜ਼ ਸਾਰਥੀ ਦੀ ਪਾਥਗਾਈਡਰ ਪ੍ਰਾਈਵੇਟ ਲਿਮ. ਫਰਮ ਦੇ ਪ੍ਰੋਪਰਾਈਟਰ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਵੀ ਜਿੰਮੇਵਾਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...