August 26, 2026, 10:30 pm
----------- Advertisement -----------
HomeNewsBreaking Newsਟਰੇਨ 'ਚ ਬੰਬ ਹੋਣ ਦੀ ਸੂਚਨਾ, ਜੰਮੂ ਤਵੀ ਐਕਸਪ੍ਰੈਸ ਦੀ ਫ਼ਿਰੋਜ਼ਪੁਰ 'ਚ...

ਟਰੇਨ ‘ਚ ਬੰਬ ਹੋਣ ਦੀ ਸੂਚਨਾ, ਜੰਮੂ ਤਵੀ ਐਕਸਪ੍ਰੈਸ ਦੀ ਫ਼ਿਰੋਜ਼ਪੁਰ ‘ਚ ਰੋਕ ਕੇ ਲਈ ਜਾ ਰਹੀ ਤਲਾਸ਼ੀ

Published on

----------- Advertisement -----------
  • ਟਰੇਨ ‘ਚ ਸਵਾਰ ਸਾਰੇ ਯਾਤਰੀਆਂ ਨੂੰ ਕੱਢਿਆ ਗਿਆ ਬਾਹਰ
  • ਅਹਿਮਦਾਬਾਦ ਜਾ ਰਹੀ ਸੀ ਟ੍ਰੇਨ

ਫਿਰੋਜ਼ਪੁਰ, 30 ਜੁਲਾਈ 2024 – ਮੰਗਲਵਾਰ ਸਵੇਰੇ ਟ੍ਰੇਨ ‘ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈਸ ਟਰੇਨ ਨੂੰ ਫ਼ਿਰੋਜ਼ਪੁਰ ‘ਚ ਰੋਕ ਦਿੱਤਾ ਗਿਆ ਹੈ। ਕਾਸੁਬੇਗੂ ਰੇਲਵੇ ਸਟੇਸ਼ਨ ‘ਤੇ ਟਰੇਨ ਦੀ ਤਲਾਸ਼ੀ ਲਈ ਜਾ ਰਹੀ ਹੈ। ਟਰੇਨ ‘ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਰੇਲਵੇ ਅਧਿਕਾਰੀਆਂ ਅਨੁਸਾਰ ਟਰੇਨ ਬੰਬ ਦੀ ਸੂਚਨਾ ਉਸ ਸਮੇਂ ਮਿਲੀ ਜਦੋਂ ਟਰੇਨ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ-ਬਠਿੰਡਾ ਸੈਕਸ਼ਨ ‘ਤੇ ਫ਼ਰੀਦਕੋਟ ਰੇਲਵੇ ਸਟੇਸ਼ਨ ਵੱਲ ਰਵਾਨਾ ਹੋਈ। ਤੁਰੰਤ ਟਰੇਨ ਨੂੰ ਕਾਸੁਬੇਗੂ ਰੇਲਵੇ ਸਟੇਸ਼ਨ ‘ਤੇ ਰੋਕ ਦਿੱਤਾ ਗਿਆ। ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ‘ਤੇ ਵੱਡੀ ਗਿਣਤੀ ‘ਚ ਐਂਬੂਲੈਂਸ ਅਤੇ ਮੈਡੀਕਲ ਟੀਮਾਂ ਨੂੰ ਬੁਲਾਇਆ ਗਿਆ ਹੈ।

ਫਿਲਹਾਲ ਰੇਲਵੇ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਹਾਲਾਂਕਿ ਰੇਲਵੇ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਬੰਬ ਦੀ ਸੂਚਨਾ ਮਹਿਜ਼ ਅਫਵਾਹ ਹੈ। ਚੈਕਿੰਗ ਪੂਰੀ ਕਰ ਲਈ ਗਈ ਹੈ, ਟਰੇਨ ‘ਚੋਂ ਕੋਈ ਬੰਬ ਬਰਾਮਦ ਨਹੀਂ ਹੋਇਆ ਹੈ।

ਜੰਮੂ ਤਵੀ-ਅਹਿਮਦਾਬਾਦ ਐਕਸਪ੍ਰੈਸ ਟਰੇਨ ਵਿੱਚ ਬੰਬ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ-ਫ਼ਿਰੋਜ਼ਪੁਰ ਪੈਸੰਜਰ ਟਰੇਨ ਅਤੇ ਅਹਿਮਦਾਬਾਦ-ਜੰਮੂ ਤਵੀ ਐਕਸਪ੍ਰੈਸ ਟਰੇਨ ਨੂੰ ਫਰੀਦਕੋਟ-ਗੋਲੇਵਾਲਾ ਰੇਲਵੇ ਸਟੇਸ਼ਨ ਦੇ ਵਿਚਕਾਰ ਰੋਕ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...