ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਜ਼ਿਲ੍ਹੇ ਦੇ ਮਾਈਨਿੰਗ ਵਿਭਾਗ ਦੇ ਅਫ਼ਸਰ ਨੂੰ ਮੁਅੱਤਲ ਕੀਤਾ ਹੈ। ਜਲ ਸਰੋਤ, ਮਈਨਿੰਗ ਅਤੇ ਜਿਓਲੋਜੀ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਫਿਰੋਜ਼ਪੁਰ ਕੈਨਾਲ ਕਲੌਨੀ ਦੇ ਮਾਈਨਿੰਗ ਅਫ਼ਸਰ ਰਾਜੀਵ ਗੋਇਲ ਨੂੰ ਮੁਅੱਤਲ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਫਿਰੋਜ਼ਪੁਰ ਜਲ ਸਰੋਤ ਮਾਈਨਿੰਗ ਦੇ ਨਿਗਰਾਨ ਇੰਜੀਨੀਅਰ (ਸ) ਰਾਜੀਵ ਗੋਇਲ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਭਾਰੀ ਮਾਤਰਾ ‘ਚ ਹੋਈ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਹੇਠ ਮੁਅੱਤਲ ਕੀਤਾ ਗਿਆ ਹੈ।










