November 18, 2026, 8:36 am
----------- Advertisement -----------
HomeNewsBreaking Newsਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ਈਟੀਟੀ...

ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ਈਟੀਟੀ ਅਧਿਆਪਕਾਂ ਦਾ ਪਹਿਲਾ ਧਰਨਾ

Published on

----------- Advertisement -----------

ਬਰਨਾਲਾ, 3 ਅਪ੍ਰੈਲ 2022 – ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਮਿਲੇ ਅਤੇ ਆਪਣੀਆਂ ਸਮੱਸਿਆਵਾਂ ਦੱਸੀਆਂ। ਅਤੇ ਮੀਤ ਹੇਅਰ ਵੱਲੋਂ ਵਿਸਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ। ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸੰਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ।

ਉਥੇ ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਵਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਡੈਪੂਟੇਸ਼ਨ ਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ 200 ਤੋਂ 300 ਕਿਲੋਮੀਟਰ ਦੂਰ ਡਿਊਟੀ ਕਰ ਰਹੇ ਹਨ, ਜੋ ਸਰਾਸਰ ਵਿਭਾਗ ਦੀ ਪਾਲਿਸੀ ਦੇ ਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ 2022 ਤਕ ਸਾਰੇ ਅਧਿਆਪਕਾਂ ਜਿਹਨਾਂ ਦੀ ਡੈਪੂਟੇਸ਼ਨ ਤੇ ਬਦਲੀ ਹੋਈ ਸੀ, ਉਸ ਨੂੰ 1 ਅਪ੍ਰੈਲ ਤੇ 2022 ਡੈਪੂਟੇਸ਼ਨ ਖਤਮ ਕਰਨ ਦੇ ਆਦੇਸ਼ ਜਾਰੀ ਹੋਏ ਸਨ, ਲੇਕਿਨ ਅਜੇ ਤੱਕ ਇਹ ਡੈਪੂਟੇਸ਼ਨ ਖਤਮ ਕਰਕੇ ਉਨ੍ਹਾਂ ਨੂੰ ਫਰੀ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਉਹ ਘਰ ਤੋਂ ਸਕੂਲ ਦੀ ਜ਼ਿਆਦਾ ਦੂਰੀ ਕਾਰਨ ਰੋਜ਼ਾਨਾ ਲੇਟ ਹੋ ਜਾਂਦੇ ਹਨ ਅਤੇ ਸਕੂਲ ਲੇਟ ਪਹੁੰਚਣ ‘ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਜ਼ਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਹੀ ਕੰਮ ਕਰ ਰਹੀ ਹੈ ਅਤੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...