November 6, 2026, 7:56 pm
----------- Advertisement -----------
HomeNewsLatest Newsਪਟਿਆਲਾ ਦੇ 127 ਕਿਸਾਨਾਂ ਦੇ ਖਾਤਿਆਂ 'ਚ ਮੁਆਵਜੇ ਦੀ ਪਹਿਲੀ ਕਿਸ਼ਤ ਦੇ...

ਪਟਿਆਲਾ ਦੇ 127 ਕਿਸਾਨਾਂ ਦੇ ਖਾਤਿਆਂ ‘ਚ ਮੁਆਵਜੇ ਦੀ ਪਹਿਲੀ ਕਿਸ਼ਤ ਦੇ 38.35 ਲੱਖ ਰੁਪਏ ਪਾਏ-ਜੌੜਾਮਾਜਰਾ

Published on

----------- Advertisement -----------

ਸਮਾਣਾ, 14 ਅਪ੍ਰੈਲ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਦਰਤੀ ਕਰੋਪੀ ਕਰਕੇ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਘੜੀ ‘ਚ ਬਾਂਹ ਫੜੀ ਹੈ। ਜੌੜਾਮਾਜਰਾ ਅੱਜ ਸਮਾਣਾ ਹਲਕੇ ਦੇ ਕਿਸਾਨਾਂ ਦੀਆਂ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਕਰਵਾਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ।
ਬਾਗਬਾਨੀ, ਸੁਤੰਤਰਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਜੌੜਾਮਾਜਰਾ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਪ੍ਰਕ੍ਰਿਆ ਬੀਤੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਰੂ ਕਰਵਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ 1553 ਕਿਸਾਨਾਂ ਦਾ 2610.31 ਏਕੜ ਰਕਬਾ ਪ੍ਰਭਾਵਤ ਹੋਇਆ ਸੀ, ਜਿਨ੍ਹਾਂ ‘ਚੋਂ 127 ਕਿਸਾਨਾਂ ਦੇ ਖਾਤਿਆਂ ‘ਚ ਮੁਆਵਜੇ ਦੀ ਪਹਿਲੀ ਕਿਸ਼ਤ ਦੇ ਰੂਪ ‘ਚ 38.35 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਸਿੱਧੀ ਪਾਈ ਜਾ ਚੁੱਕੀ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਫ਼ਸਲਾਂ ਦੇ ਖਰਾਬੇ ਦੀ ਕਰਵਾਈ ਗਈ ਸਪੈਸ਼ਲ ਗਿਰਦਾਵਰੀ ਤਹਿਤ ਸਮਾਣਾ ਹਲਕੇ ‘ਚ 99 ਕਨਾਲ 9 ਮਰਲੇ ਦੇ ਖਰਾਬੇ ਲਈ 7 ਪ੍ਰਭਾਵਤ ਕਿਸਾਨਾਂ ਨੂੰ 1.40 ਲੱਖ ਰੁਪਏ ਮੁਆਵਜ਼ੇ ਦੀ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ‘ਚ ਪਾਏ ਜਾਣ ਦੇ ਦਸਤਾਵੇਜ ਸੌਂਪੇ ਗਏ ਹਨ। ਕੈਬਨਿਟ ਮੰਤਰੀ ਨੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਵੱਲੋਂ ਕਰਵਾਏ ਸਮਾਰੋਹ ਮੌਕੇ ਇਨ੍ਹਾਂ ਕਿਸਾਨਾਂ ਨੂੰ ਇਹ ਦਸਤਾਵੇਜ ਸੌਂਪਦਿਆਂ ਭਰੋਸਾ ਦਿੱਤਾ ਪੰਜਾਬ ਸਰਕਾਰ ਕਿਸਾਨਾਂ ਦੇ ਹਮੇਸ਼ਾ ਨਾਲ ਖੜ੍ਹੀ ਹੈ ਅਤੇ ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਮਾਨ ਸਰਕਾਰ ਦ੍ਰਿੜ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ, ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...