August 11, 2026, 10:21 am
----------- Advertisement -----------
HomeNewsEducationਟਰਾਂਸਪੋਰਟ ਮੰਤਰੀ ਭੁੱਲਰ ਦੇ ਉਦਮਾਂ ਸਦਕਾ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ...

ਟਰਾਂਸਪੋਰਟ ਮੰਤਰੀ ਭੁੱਲਰ ਦੇ ਉਦਮਾਂ ਸਦਕਾ ਸ੍ਰੀ ਗੁਰੂ ਤੇਗ਼ ਬਹਾਦਰ ਲਾਅ ਯੂਨੀਵਰਸਿਟੀ ਤਰਨ ਤਾਰਨ ਲਈ 6.75 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ

Published on

----------- Advertisement -----------

ਚੰਡੀਗੜ੍ਹ, 3 ਸਤੰਬਰ: ਟਰਾਂਸਪੋਰਟ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਠੋਸ ਯਤਨਾਂ ਸਦਕਾ ਪੰਜਾਬ ਸਰਕਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਪੱਟੀ ਵਿੱਚ ਪਿੰਡ ਕੈਰੋਂ ਵਿਖੇ ਬਣ ਰਹੀ ਸ੍ਰੀ ਗੁਰੂ ਤੇਗ਼ ਬਹਾਦਰ ਰਾਜ ਲਾਅ ਯੂਨੀਵਰਸਿਟੀ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 6.75 ਕਰੋੜ ਰੁਪਏ ਜਾਰੀ ਕੀਤੇ ਹਨ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 278 ਕਰੋੜ ਰੁਪਏ ਦੀ ਲਾਗਤ ਨਾਲ 25 ਏਕੜ ਰਕਬੇ ਵਿੱਚ ਬਣਨ ਵਾਲੀ ਇਹ ਯੂਨੀਵਰਸਿਟੀ ਸੂਬੇ ਦੇ ਖ਼ਾਸਕਰ ਸਰਹੱਦੀ ਜ਼ਿਲ੍ਹਿਆਂ ਤਰਨ ਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਫ਼ਾਜ਼ਿਲਕਾ ਆਦਿ ਦੇ ਬੱਚਿਆਂ ਨੂੰ ਉੱਚ ਕਾਨੂੰਨੀ ਸਿੱਖਿਆ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਤਰਨ ਤਰਨ ਜ਼ਿਲ੍ਹੇ ਵਿੱਚ ਕਾਨੂੰਨ ਦੀ ਪੜ੍ਹਾਈ ਪ੍ਰਦਾਨ ਕਰਨ ਵਾਲੀ ਇਹ ਪਹਿਲੀ ਉੱਚ ਵਿਦਿਅਕ ਸੰਸਥਾ ਹੋਵੇਗੀ ਜਿਸ ਵਿੱਚ ਮਾਝਾ ਖੇਤਰ ਸਣੇ ਹੋਰਨਾਂ ਜ਼ਿਲ੍ਹਿਆਂ ਅਤੇ ਸੂਬਿਆਂ ਦੇ ਬੱਚੇ ਉਚੇਰੀ ਸਿੱਖਿਆ ਹਾਸਲ ਕਰਨਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੇ ਪਹਿਲੇ ਬਜਟ ਦੌਰਾਨ ਯੂਨੀਵਰਸਿਟੀ ਦੇ ਕੰਮ ਨੂੰ ਦੋ ਸਾਲ ਦੇ ਮਿੱਥੇ ਟੀਚੇ ਵਿੱਚ ਪੂਰਾ ਕਰਨ ਲਈ ਗ੍ਰਾਂਟ ਜਾਰੀ ਕਰਨ ਦੀ ਮੰਗ ਰੱਖੀ ਸੀ ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਰਜੀਹੀ ਤੌਰ ‘ਤੇ ਪੂਰਾ ਕਰਦਿਆਂ ਪਹਿਲੀ ਕਿਸ਼ਤ ਵਜੋਂ 6.75 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਇਸ ਪ੍ਰਾਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕਾਨੂੰਨ ਯੂਨੀਵਰਸਿਟੀ ਵਿੱਚ ਚਾਰ ਦੀਵਾਰੀ ਅਤੇ ਪ੍ਰਸ਼ਾਸਕੀ ਬਲਾਕ ਦੇ ਚਲ ਰਹੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਯੂਨੀਵਰਸਿਟੀ ਲਈ ਗ੍ਰਾਂਟ ਜਾਰੀ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...