September 11, 2026, 7:48 am
----------- Advertisement -----------
HomeNewsBreaking Newsਪੰਜਾਬ 'ਚ ਮੌਨਸੂਨ ਹੋਇਆ ਸੁਸਤ, ਚੰਡੀਗੜ੍ਹ ਸਮੇਤ ਸੂਬੇ ਦੇ 10 ਸ਼ਹਿਰਾਂ 'ਚ...

ਪੰਜਾਬ ‘ਚ ਮੌਨਸੂਨ ਹੋਇਆ ਸੁਸਤ, ਚੰਡੀਗੜ੍ਹ ਸਮੇਤ ਸੂਬੇ ਦੇ 10 ਸ਼ਹਿਰਾਂ ‘ਚ ਮੀਂਹ ਲਈ ਫਲੈਸ਼ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 10 ਸਤੰਬਰ 2024 – ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਰ ਅੱਜ ਮੌਸਮ ਵਿਗਿਆਨ ਕੇਂਦਰ (IMD) ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਨੂੰ ਲੈ ਕੇ ਸਵੇਰੇ 11.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਹੈ।

ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਨਮੀ ਵਿੱਚ ਕਮੀ ਆਈ ਹੈ। ਪਰ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਪੰਜਾਬ ਦੇ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਪੂਰੇ ਸੂਬੇ ‘ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਵੀ ਆਮ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਸਤੰਬਰ ਦਾ ਮਹੀਨਾ ਵੀ ਸੁੱਕਾ ਜਾ ਰਿਹਾ ਹੈ। 9 ਦਿਨਾਂ ‘ਚ 24 ਫੀਸਦੀ ਘੱਟ ਬਾਰਿਸ਼ ਹੋਈ ਹੈ। 1 ਤੋਂ 9 ਸਤੰਬਰ ਤੱਕ ਸੂਬੇ ਵਿੱਚ 34.5 ਮਿਲੀਮੀਟਰ ਵਰਖਾ ਹੋਈ ਹੈ ਪਰ ਹੁਣ ਤੱਕ ਸਿਰਫ਼ 26.3 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ ਵਿੱਚ ਵੀ ਇਨ੍ਹਾਂ ਦਿਨਾਂ ਵਿੱਚ 14 ਫੀਸਦੀ ਘੱਟ ਮੀਂਹ ਪਿਆ ਹੈ।

9 ਦਿਨਾਂ ‘ਚ ਪੰਜਾਬ ਦੇ 6 ਜ਼ਿਲਿਆਂ ‘ਚ 96 ਤੋਂ 60 ਫੀਸਦੀ ਘੱਟ ਬਾਰਿਸ਼ ਹੋਈ ਹੈ। ਮਾਨਸਾ ਵਿੱਚ 96 ਫੀਸਦੀ, ਗੁਰਦਾਸਪੁਰ ਵਿੱਚ 86 ਫੀਸਦੀ, ਕਪੂਰਥਲਾ ਵਿੱਚ 85, ਹੁਸ਼ਿਆਰਪੁਰ ਵਿੱਚ 84, ਬਰਨਾਲਾ ਵਿੱਚ 82 ਅਤੇ ਅੰਮ੍ਰਿਤਸਰ ਵਿੱਚ 60 ਫੀਸਦੀ ਘੱਟ ਮੀਂਹ ਪਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 22 ਫੀਸਦੀ, ਐਸਬੀਐਸ ਨਗਰ ਵਿੱਚ 38 ਫੀਸਦੀ, ਮੋਗਾ ਵਿੱਚ 36, ਬਠਿੰਡਾ ਵਿੱਚ 52 ਫੀਸਦੀ ਅਤੇ ਸੰਗਰੂਰ ਵਿੱਚ 58 ਫੀਸਦੀ ਘੱਟ ਮੀਂਹ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...