September 12, 2026, 9:29 am
----------- Advertisement -----------
HomeNewsBreaking Newsਯਾਤਰੀਆਂ ਲਈ ਵੱਡੀ ਖੁਸ਼ਖਬਰੀ: ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾ ਸ਼ੁਰੂ

ਯਾਤਰੀਆਂ ਲਈ ਵੱਡੀ ਖੁਸ਼ਖਬਰੀ: ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾ ਸ਼ੁਰੂ

Published on

----------- Advertisement -----------

ਜਲੰਧਰ ਦੇ ਆਦਮਪੁਰ ਹਵਾਈ ਅੱਡਾ ਸ਼ੁਰੂ ਹੋ ਗਿਆ ਹੈ। ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 12.50 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਉਡਾਣ ਭਰੀ ਗਈ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ‘ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ।

ਦੱਸ ਦਈਏ ਕਿ ਦੁਆਬਾ ਪ੍ਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ, ਇਸ ਲਈ ਉਨ੍ਹਾਂ ਨੂੰ ਇਸ ਦਾ ਕਾਫੀ ਫਾਇਦਾ ਮਿਲੇਗਾ। ਹੁਣ ਤੁਹਾਨੂੰ ਦਿੱਲੀ ਜਾਣ ਲਈ 9 ਘੰਟੇ ਦਾ ਸਫਰ ਨਹੀਂ ਕਰਨਾ ਪਵੇਗਾ। ਉਪਰੋਕਤ ਰੂਟ ਫਲਾਈਟ ਵਿੱਚ ਸਿਰਫ 1 ਘੰਟੇ ਵਿੱਚ ਕਵਰ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਹੈ।

ਇਸਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਕਰੀਬ ਦੋ ਹਫ਼ਤੇ ਪਹਿਲਾਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਸੀ। ਜਿਸ ਤੋਂ ਬਾਅਦ ਉਡਾਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ। 

ਇਸਤੋਂ ਪਹਿਲਾਂ ਆਦਮਪੁਰ ਏਅਰਪੋਰਟ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲ੍ਹਿਆ ਜਾਣਾ ਸੀ। ਪਰ, ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਦੇਰੀ ਕਾਰਨ ਅਜਿਹਾ ਨਹੀਂ ਹੋ ਸਕਿਆ। ਲਗਭਗ ਇੱਕ ਹਫ਼ਤਾ ਪਹਿਲਾਂ, ਪੀਐਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ। ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਿਲ ਸੀ। 

ਦੱਸ ਦਈਏ ਕਿ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਪੱਤਰ ਵੀ ਸੌਂਪਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਉਕਤ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ‘ਤੇ ਰੱਖਿਆ ਜਾਵੇ। ਰਿੰਕੂ ਦੀ ਮੀਟਿੰਗ ਤੋਂ ਕੁਝ ਦੇਰ ਬਾਅਦ ਉਕਤ ਏਅਰਪੋਰਟ ਨੂੰ ਚਾਲੂ ਕਰਨ ਦੇ ਆਦੇਸ਼ ਦਿੱਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...