June 8, 2026, 12:55 am
----------- Advertisement -----------
HomeNewsBreaking Newsਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਅੱਜ ਤੋਂ ਸ਼ੁਰੂ ਹੋਣਗੀਆਂ ਉਡਾਣਾਂ

ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਅੱਜ ਤੋਂ ਸ਼ੁਰੂ ਹੋਣਗੀਆਂ ਉਡਾਣਾਂ

Published on

----------- Advertisement -----------

ਬੁੱਧਵਾਰ ਨੂੰ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਹਿੰਡਨ ਡੋਮੇਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂ ਕਿ ਟੇਕ ਆਫ ਫਲਾਈਟ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ। ਦੱਸ ਦਈਏ ਕਿ ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਤੇ ਆਗੂ ਵੀ ਹਵਾਈ ਅੱਡੇ ‘ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਉਕਤ ਫਲਾਈਟ ਦਾ ਇਕ ਤਰਫਾ ਕਿਰਾਇਆ 3148 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ (ਸੇਵਾਮੁਕਤ) ਜਨਰਲ ਵੀ.ਕੇ.ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...