August 15, 2026, 3:45 pm
----------- Advertisement -----------
HomeNewsBreaking Newsਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਸ਼ੁਰੂ ਹੋਣਗੀਆਂ ਉਡਾਣਾਂ: ਨੰਦੇੜ ਸਾਹਿਬ, ਬੈਂਗਲੁਰੂ,...

ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਸ਼ੁਰੂ ਹੋਣਗੀਆਂ ਉਡਾਣਾਂ: ਨੰਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਰੂਟ ਅਲਾਟ, ਹਵਾਬਾਜ਼ੀ ਮੰਤਰਾਲੇ ਦੀ ਆਈ ਚਿੱਠੀ

Published on

----------- Advertisement -----------

ਜਲੰਧਰ, 17 ਫਰਵਰੀ 2024 – ਜਲੰਧਰ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦ ਹੀ ਫਲਾਈਟਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਹਨ।

ਦੱਸ ਦੇਈਏ ਕਿ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਪੱਤਰ ਵੀ ਸੌਂਪਿਆ ਗਿਆ ਸੀ। ਹੁਣ ਸਰਕਾਰ ਨੇ ਇਸ ਬਾਰੇ ਫੈਸਲਾ ਲਿਆ ਹੈ। ਜਲਦੀ ਹੀ ਆਦਮਪੁਰ ਹਵਾਈ ਅੱਡੇ ਤੋਂ ਕਈ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਹੋ ਜਾਣਗੀਆਂ।

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦੱਸਿਆ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣਗੀਆਂ। ਇਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਦਿੱਲੀ ਜਾ ਕੇ ਫਲਾਈਟ ਨਹੀਂ ਫੜਨੀ ਪਵੇਗੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ ਸਿੰਧੀਆ ਨੇ ਸੰਸਦ ਮੈਂਬਰ ਨੂੰ ਲਿਖੇ ਪੱਤਰ ਦੇ ਜਵਾਬ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਮੰਤਰਾਲੇ ਨੇ ਸੰਸਦ ਮੈਂਬਰ ਨੂੰ ਸੂਚਿਤ ਕੀਤਾ ਹੈ ਕਿ ਉਡਾਨ 5.0 ਦੇ ਤਹਿਤ ਆਦਮਪੁਰ ਤੋਂ ਵੱਖ-ਵੱਖ ਏਅਰਲਾਈਨਾਂ ਨੂੰ ਰੂਟ ਅਲਾਟ ਕੀਤੇ ਗਏ ਹਨ। ਇਸ ‘ਤੇ ਜਲਦ ਹੀ ਉਡਾਣਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਮੰਤਰਾਲੇ ਮੁਤਾਬਕ ਉਡਾਨ ਸਕੀਮ ਤਹਿਤ ਆਦਮਪੁਰ ਹਵਾਈ ਅੱਡੇ ਤੋਂ ਨਵੀਂ ਦਿੱਲੀ, ਮੁੰਬਈ ਅਤੇ ਜੈਪੁਰ ਲਈ ਉਡਾਣ ਸੇਵਾ ਸ਼ੁਰੂ ਕੀਤੀ ਗਈ ਸੀ। ਪਰ ਤਿੰਨ ਸਾਲਾਂ ਦੇ ਅਰਸੇ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ।

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ- ਆਦਮਪੁਰ ਹਵਾਈ ਅੱਡੇ ਨੂੰ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ‘ਤੇ ਰੱਖਣ ਦੀ ਮੰਗ ਸੰਸਦ ‘ਚ ਵੀ ਉਠਾਈ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...