June 25, 2026, 2:19 am
----------- Advertisement -----------
HomeNewsLatest Newsਆਦਮਪੁਰ ਹਵਾਈ ਅੱਡੇ ਤੋਂ 3 ਸਾਲ ਬਾਅਦ ਮੁੜ ਸ਼ੁਰੂ ਹੋਣਗੀਆਂ ਉਡਾਣਾਂ

ਆਦਮਪੁਰ ਹਵਾਈ ਅੱਡੇ ਤੋਂ 3 ਸਾਲ ਬਾਅਦ ਮੁੜ ਸ਼ੁਰੂ ਹੋਣਗੀਆਂ ਉਡਾਣਾਂ

Published on

----------- Advertisement -----------

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕਰੀਬ 3 ਸਾਲਾਂ ਬਾਅਦ ਆਦਮਪੁਰ ਹਵਾਈ ਅੱਡੇ ਤੋਂ ਬੈਂਗਲੁਰੂ, ਗੋਆ, ਕੋਲਕਾਤਾ, ਨਾਂਦੇੜ ਅਤੇ ਹਿੰਡਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਪਾਈਸ ਜੈੱਟ ਅਤੇ ਸਟਾਰ ਏਅਰ ਏਅਰਲਾਈਨਜ਼ ਕੰਪਨੀਆਂ ਨੇ ਆਦਮਪੁਰ ਤੋਂ ਉਡਾਣ ਭਰਨ ਲਈ ਟੈਂਡਰ ਲਿਆ ਹੈ।
ਦੁਆਬਾ ਖੇਤਰ ਜਿਸ ਨੂੰ ਐਨ.ਆਰ.ਆਈ ਦੀ ਧਰਤੀ ਵਜੋਂ ਵੀ ਜਾਣਿਆ ਜਾਂਦਾ ਹੈ ‘ਚ ਪੰਜਾਬ ਆਉਣ ਅਤੇ ਜਾਣ ਲਈ ਬਹੁਤ ਸਾਰੇ ਲੋਕਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ। ਇਸ ਤੋਂ ਇਲਾਵਾ ਇੱਥੋਂ ਦੂਜੇ ਰਾਜਾਂ ਵਿੱਚ ਜਾਣ ਵਾਲੇ ਸਨਅਤਕਾਰਾਂ ਲਈ ਵੀ ਆਦਮਪੁਰ ਹਵਾਈ ਅੱਡਾ ਕਾਫੀ ਸੁਵਿਧਾਜਨਕ ਸੀ। ਪਰ ਕੋਰੋਨਾ ਤੋਂ ਕੁਝ ਸਮਾਂ ਪਹਿਲਾਂ ਇੱਥੋਂ ਉਡਾਣ ਬੰਦ ਕਰ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਲੰਬੇ ਸਮੇਂ ਤੋਂ ਇਸ ਨੂੰ ਦੁਬਾਰਾ ਚਲਾਉਣ ਦੀ ਮੰਗ ਕੀਤੀ ਜਾ ਰਹੀ ਸੀ ਜੋ ਕਿ ਹੁਣ ਜਲਦ ਹੀ ਪੂਰੀ ਹੋਣ ਜਾ ਰਹੀ ਹੈ।
ਹਾਲ ਹੀ ‘ਚ ਜਲੰਧਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਏਅਰਪੋਰਟ ਦਾ ਜਾਇਜ਼ਾ ਲੈਣ ਗਏ ਸਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਤੋਂ ਇਸ ਨੂੰ ਜਲਦੀ ਸ਼ੁਰੂ ਕਰਨ ਦੀ ਮੰਗ ਕਰਨਗੇ। ਦੱਸ ਦੇਈਏ ਕਿ ਨਵਾਂ ਟਰਮੀਨਲ 110 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਅਗਲੇ 4 ਮਹੀਨਿਆਂ ਵਿੱਚ ਇੱਥੋਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...