26 ਜਨਵਰੀ ਦਾ ਦਿਹਾੜਾ ਜਿੱਥੇ ਪੂਰੇ ਦੇਸ਼ ਵਿੱਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਇਸ ਦਿਨ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਲੜੀ ਤਹਿਤ ਅੱਜ ਬਠਿੰਡਾ ਵਿਖੇ ਪੁਲਿਸ ਵੱਲੋਂ ਫਲੈਂਗ ਮਾਰਚ ਕੀਤਾ ਗਿਆ ਜਿਸ ਦੀ ਅਗਵਾਈ ਡੀਐਸਪੀ ਸਿਟੀ ਵਨ ਕੁਲਦੀਪ ਸਿੰਘ ਬਰਾੜ ਵੱਲੋਂ ਕੀਤੀ ਗਈ।
ਇਹ ਫਲੈਂਗ ਮਾਰਚ ਬਠਿੰਡਾ ਦੀ ਪੁਲਿਸ ਲਾਈਨ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਕੋਨਿਆਂ ਵਿੱਚੋਂ ਹੁੰਦਾ ਹੋਇਆ ਡੀਸੀ ਦਫਤਰ ਆ ਕੇ ਸਮਾਪਤ ਹੋਇਆ। ਇਸ ਮੌਕੇ ਡੀਐਸਪੀ ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ 26 ਜਨਵਰੀ ਦੇ ਸ਼ੁਭ ਦਿਹਾੜੇ ਦੇ ਮੱਦੇ ਨਜ਼ਰ ਕਿਸੇ ਵੀ ਅਣਸਖਾਵੀ ਘਟਨਾ ਨੂੰ ਰੋਕਣ ਲਈ ਉਹਨਾਂ ਵੱਲੋਂ ਇਹ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਜਿੱਥੇ ਪੁਲਿਸ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਭੀੜ ਭਾੜ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਅਣਸਖਾਮੀ ਘਟਨਾ ਨੂੰ ਰੋਕਣ ਲਈ ਆਪਣੇ ਆਲੇ ਦੁਆਲੇ ਸ਼ੱਕੀ ਮੂਵਮੈਂਟ ਹੁੰਦਿਆਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਇਸ ਮੌਕੇ ਪੁਲਿਸ ਦੀਆਂ ਦੋ ਯੂਨਿਟਾਂ ਵੀ ਇਸ ਫਲਾਇੰਗ ਮਾਰਚ ਵਿੱਚ ਸ਼ਾਮਿਲ ਕੀਤੀਆਂ ਗਈਆਂ ਹਨ। ਅਤੇ ਕੁਝ ਥਾਵਾਂ ਵੀ ਆਡੈਂਟੀਫਾਈ ਕੀਤੀਆਂ ਗਈਆਂ ਹਨ ਜਿੱਥੇ ਉਹਨਾਂ ਵੱਲੋਂ ਪੈਣੀ ਨਜ਼ਰ ਰੱਖੀ ਜਾ ਰਹੀ ਹੈ
----------- Advertisement -----------
26 ਜਨਵਰੀ ਦੇ ਸ਼ੁਭ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਕੀਤਾ ਗਿਆ ਫਲਾਇੰਗ ਮਾਰਚ
Published on
----------- Advertisement -----------
----------- Advertisement -----------












