ਹਰਿਆਣਾ ਅਤੇ ਪੰਜਾਬ ‘ਚ ਵੈਸਟਰਨ ਡਿਸਟਰਬੈਂਸ (ਡਬਲਯੂ.ਡੀ.) ਦਾ ਪ੍ਰਭਾਵ ਖਤਮ ਹੋਣ ਤੋਂ ਬਾਅਦ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਧੁੰਦ ਛਾਈ ਹੋਈ ਹੈ। ਅਸਮਾਨ ਵਿੱਚ ਬੱਦਲ ਵੀ ਹਨ। ਹਿਮਾਚਲ ‘ਚ ਬਰਫਬਾਰੀ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਲ ਹਨ। ਇਨ੍ਹਾਂ ਖੇਤਰਾਂ ਵਿੱਚ ਸਵੇਰੇ ਧੁੰਦ ਅਤੇ ਬਾਅਦ ਵਿੱਚ ਹਲਕੇ ਬੱਦਲ ਛਾਏ ਰਹਿਣਗੇ।
ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਨਾਲ ਹੀ ਸਾਰੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਅੱਜ ਸੋਮਵਾਰ ਨੂੰ ਹਿਮਾਚਲ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਸੈਰ-ਸਪਾਟਾ ਖੇਤਰਾਂ ਵਿੱਚ ਹੋਟਲ ਮਾਲਕਾਂ ਨੂੰ ਸੈਲਾਨੀਆਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਹੈ।ਹਰਿਆਣਾ-ਪੰਜਾਬ ਵਿੱਚ 6 ਫਰਵਰੀ ਤੋਂ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
----------- Advertisement -----------
ਪੰਜਾਬ-ਹਰਿਆਣਾ ‘ਚ ਧੁੰਦ ਦਾ ਅਲਰਟ ਜਾਰੀ; ਹਿਮਾਚਲ ‘ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ
Published on
----------- Advertisement -----------
----------- Advertisement -----------












