June 7, 2026, 9:49 am
----------- Advertisement -----------
HomeNewsLatest Newsਐਸ ਡੀ ਐਮ ਮੋਹਾਲੀ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮਾਂ ਨੇ ਬਨੂੜ...

ਐਸ ਡੀ ਐਮ ਮੋਹਾਲੀ ਦੀ ਅਗਵਾਈ ਵਿੱਚ ਫੂਡ ਸੇਫਟੀ ਟੀਮਾਂ ਨੇ ਬਨੂੜ ਤੋਂ ਮਿਠਾਈਆਂ ਦੇ ਸੈਂਪਲ ਲਏ

Published on

----------- Advertisement -----------

ਬਨੂੰੜ/ਐਸ.ਏ.ਐਸ.ਨਗਰ, 18 ਅਕਤੂਬਰ, 2023 (ਬਲਜੀਤ ਮਰਵਾਹਾ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟਰੇਟ, ਮੋਹਾਲੀ ਚੰਦਰਜੋਤੀ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਬੁੱਧਵਾਰ ਨੂੰ ਬਨੂੜ ਵਿਖੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਆਫ ਇੰਡੀਆ ਦੇ ਤਹਿਤ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਠਿਆਈਆਂ ਦੇ ਨਿਰਮਾਣ ਦੀ ਗੁਣਵੱਤਾ ਅਤੇ ਮਿਆਰ ਨੂੰ ਯਕੀਨੀ ਬਣਾਉਣਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਨਿਰੀਖਣ ਦੌਰਾਨ ਦੁੱਧ ਤੋਂ ਬਣੀਆਂ ਵਸਤਾਂ ਅਤੇ ਹੋਰ ਸਮੱਗਰੀ ਜਿਵੇਂ ਕਿ ਚਮਚਮ, ਮਿਲਕ ਕੇਕ, ਖੋਆ, ਬੇਸਨ ਦੇ ਲੱਡੂ ਅਤੇ ਕੱਚੇ ਪਨੀਰ ਦੇ ਕਈ ਸੈਂਪਲ ਲਏ ਗਏ।
ਐਸ ਡੀ ਐਮ ਚੰਦਰਜੋਤੀ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਅਮਿਤ ਜੋਸ਼ੀ, ਅਨਿਲ ਕੁਮਾਰ ਫੂਡ ਸੇਫਟੀ ਅਫਸਰ, ਰਵੀ ਨੰਦਨ ਫੂਡ ਸੇਫਟੀ ਅਫਸਰ ਅਤੇ ਪੰਕਜ ਕੁਮਾਰ ਰੀਡਰ/ਐਸ ਡੀ ਐਮ ਸ਼ਾਮਲ ਸਨ।  ਟੀਮ ਨੇ ਬਨੂੜ ਦੇ ਲਾਇਲਪੁਰ ਸਵੀਟਸ, ਛਿੰਦਾ ਸਵੀਟਸ ਅਤੇ ਹੋਟਲ ਗ੍ਰੈਂਡ ਪੰਜਾਬ ਦੀ ਅਚਨਚੇਤ ਪੜਤਾਲ ਕਰਦੇ ਹੋਏ ਵਰਕਸ਼ਾਪਾਂ ਦੀ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ ਅਤੇ ਸ਼ੋਅ ਕੇਸਾਂ ਵਿੱਚ ਵਸਤੂਆਂ ਨੂੰ ਸਹੀ ਅਤੇ ਸੁਰੱਖਿਅਤ ਢੰਗ ਨਾਲ ਰੱਖਣ ਲਈ ਆਖਿਆ।
ਐਸ ਡੀ ਐਮ ਮੋਹਾਲੀ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਦੁੱਧ ਅਤੇ ਹੋਰ ਮਿੱਠੇ ਉਤਪਾਦਾਂ ਦੀ ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਐਫ ਐਸ ਐਸ ਏ ਆਈ ਦੀਆਂ ਸਾਰੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਨਕਲੀ ਖੋਆ ਜਾਂ ਪਨੀਰ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਦੀ ਉਲੰਘਣਾ ਕਰਦੇ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਤੋਂ ਇਲਾਵਾ ਭਾਰੀ ਜੁਰਮਾਨੇ ਵੀ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...