April 17, 2026, 12:40 pm
----------- Advertisement -----------
HomeNewsBreaking Newsਅੰਮ੍ਰਿਤਸਰ-ਜੈਪੁਰ ਹਵਾਈ ਅੱਡੇ 'ਤੇ ਫੜੀ ਗਈ ਵਿਦੇਸ਼ੀ ਕਰੰਸੀ: ਬ੍ਰੀਫਕੇਸ 'ਚ ਅੱਡ-ਅੱਡ ਲੇਅਰ...

ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਫੜੀ ਗਈ ਵਿਦੇਸ਼ੀ ਕਰੰਸੀ: ਬ੍ਰੀਫਕੇਸ ‘ਚ ਅੱਡ-ਅੱਡ ਲੇਅਰ ਬਣਾ 3.55 ਕਰੋੜ ਰੁਪਏ ਲਿਜਾਏ ਜਾ ਰਹੇ ਸੀ ਦੁਬਈ

Published on

----------- Advertisement -----------
  • ਮਾਸਟਰਮਾਈਂਡ ਸਮੇਤ 4 ਗ੍ਰਿਫਤਾਰ

ਅੰਮ੍ਰਿਤਸਰ, 25 ਨਵੰਬਰ 2023 – ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਫੜਿਆ ਹੈ। ਇਨ੍ਹਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ ਮਾਸਟਰ ਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਡੀਆਰਆਈ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀਆਰਆਈ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਵਿਦੇਸ਼ੀ ਕਰੰਸੀ ਦੁਬਈ ਭੇਜੇ ਜਾਣ ਦੀ ਸੂਚਨਾ ਮਿਲੀ ਸੀ। ਜਾਣਕਾਰੀ ਮਿਲੀ ਸੀ ਕਿ ਇਹ ਪੈਸਾ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ਰਾਹੀਂ ਬਾਹਰ ਭੇਜਿਆ ਜਾ ਰਿਹਾ ਸੀ। ਇਸ ‘ਤੇ ਡੀਆਰਆਈ ਨੇ ਤੁਰੰਤ ਹਰਕਤ ‘ਚ ਆ ਕੇ ਜੈਪੁਰ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਤਿੰਨ ਬਰੀਫਕੇਸਾਂ ਸਮੇਤ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਜਦੋਂ ਮੁਲਜ਼ਮਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਮੁਲਜ਼ਮ ਵਿਦੇਸ਼ੀ ਕਰੰਸੀ ਨੂੰ ਬ੍ਰੀਫਕੇਸ ਵਿੱਚ ਇੱਕ ਵੱਖਰੀ ਪਰਤ ਵਿੱਚ ਛੁਪਾ ਕੇ ਦੁਬਈ ਲੈ ਜਾ ਰਹੇ ਸਨ। ਜਦੋਂ ਬ੍ਰੀਫਕੇਸ ਖੋਲ੍ਹਿਆ ਗਿਆ ਤਾਂ ਉਸ ਵਿੱਚ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਮਿਲੀ।

ਇਸ ਵਿੱਚ ਅਮਰੀਕੀ ਡਾਲਰ ਅਤੇ ਯੂਰੋ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਗਰੋਹ ਦੇ ਮਾਸਟਰ ਮਾਈਂਡ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...