September 25, 2026, 6:11 pm
----------- Advertisement -----------
HomeNewsLatest Newsਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 21 ਮਈ, 2024 (ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਹ ਲੱਕੜ ਦਾ ਆਰਾ ਲਾਉਣਾ ਚਾਹੁੰਦਾ ਹੈ ਅਤੇ ਉਕਤ ਬੇਲਦਾਰ ਨੇ ਉਸਨੂੰ ਲਾਇਸੈਂਸ ਜਾਰੀ ਕਰਾਉਣ ਵਿੱਚ ਮੱਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...