September 30, 2026, 11:40 am
----------- Advertisement -----------
HomeNewsLatest Newsਜੰਗਲਾਤ ਮਹਿਕਮੇ ਨੇ ਸੂਬੇ 'ਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ...

ਜੰਗਲਾਤ ਮਹਿਕਮੇ ਨੇ ਸੂਬੇ ‘ਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ – ਲਾਲ ਚੰਦ ਕਟਾਰੂਚੱਕ

Published on

----------- Advertisement -----------

ਗੁਰਦਾਸਪੁਰ – ਸੂਬੇ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 60 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸੀਜ਼ਨ ਦੌਰਾਨ 18 ਲੱਖ ਨਵੇਂ ਪੌਦੇ ਲਗਾਉਣ ਦਾ ਟੀਚਾ ਹੈ ਜਿਸ ਵਿਚੋਂ 10 ਲੱਖ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਵਣ ਮਹਾਂ ਉਤਸਵ ਮਨਾ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਜ਼ਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਅਤੁਲ ਕੁਮਾਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਨੇ ਸਕੂਲ ਵਿੱਚ ਪੌਦਾ ਲਗਾਉਣ ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖਾਂ ਤੋਂ ਬਿਨਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਨਾਲ ਬੇਤਹਾਸ਼ਾ ਰੁੱਖ ਕੱਟਣ ਨਾਲ ਅਤੇ ਪ੍ਰਦੂਸ਼ਣ ਵਧਣ ਨਾਲ ਆਲਮੀ ਤਪਸ਼ ਵਿੱਚ ਵਾਧਾ ਹੋਇਆ ਹੈ ਇਹ ਧਰਤੀ ਉੱਪਰ ਜੀਵਨ ਲਈ ਬਹੁਤ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੇ ਤਵਾਜ਼ਨ ਨੂੰ ਕਾਇਮ ਰੱਖਣ ਵਿੱਚ ਰੁੱਖਾਂ ਦਾ ਸਭ ਤੋਂ ਵੱਧ ਯੋਗਦਾਨ ਹੈ, ਇਸ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿਚੋਂ ਆਮ ਲੋਕਾਂ ਨੂੰ ਆਪਣੇ ਘਰਾਂ ਅਤੇ ਜਨਤਕ ਥਾਵਾਂ ਉੱਪਰ ਪੌਦੇ ਲਗਾਉਣ ਲਈ ਮੁਫ਼ਤ ਪੌਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੌਦੇ ਪ੍ਰਾਪਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾ ਕੇ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਕਾਮਯਾਬ ਕਰਨ।

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਗਰ ਮੂੰਦੀਆਂ ਦੇ ਪ੍ਰਿੰਸੀਪਲ ਸ਼ਮੀ ਕੁਮਾਰ ਅਤੇ ਅਧਿਆਪਕਾਂ ਵੱਲੋਂ ਵਣ-ਮਹਾਂ ਉਤਸਵ ਮਨਾਏ ਜਾਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਤਨ ਸਾਡੇ ਸੂਬੇ ਨੂੰ ਹਰਾ-ਭਰਾ ਬਣਾਉਣ ਵਿੱਚ ਜ਼ਰੂਰ ਸਹਾਈ ਹੋਣਗੇ। ਇਸ ਮੌਕੇ ਉਨ੍ਹਾਂ ਨੇ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਸਕੂਲ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...