December 8, 2024, 9:02 pm
----------- Advertisement -----------
HomeNewsLatest Newsਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ 'ਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ...

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ‘ਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

Published on

----------- Advertisement -----------

ਚੰਡੀਗੜ੍ਹ, ਜੁਲਾਈ 19 (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...