14 ਅਗਸਤ ਨੂੰ ਹੀ ਸਕਰੋਲ ਨੇ ਕਰ ਦਿੱਤਾ ਸੀ ਇਹ ਖੁਲਾਸਾ
20ਸਤੰਬਰ 2023 (ਬਲਜੀਤ ਮਰਵਾਹਾ) – ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਭਾਜਪਾ ਪਾਰਟੀ ਛੱਡ ਆਪ ‘ਚ ਸ਼ਾਮਿਲ ਹੋ ਚੁੱਕੇ ਹਨ। ਦੱਸ ਦਈਏ ਕਿ ਇਸਦਾ ਖੁਲਾਸਾ ਪੰਜਾਬ ਸਕਰੋਲ ਦੇ ਹੈੱਡ ਬਿਊਰੋ ਵਲੋਂ 14 ਅਗਸਤ ਨੂੰ ਹੀ ਕਰ ਦਿੱਤਾ ਗਿਆ ਸੀ।
https://scrollpunjab.com/news/punjab/bjp-arun-narang-to-join-aap/
ਅਰੁਣ ਨਾਰੰਗ ਫਾਜ਼ਿਲਕਾ ਦੀ ਅਬੋਹਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਅਬੋਹਰ ਤੋਂ ਹਨ। ਉੱਥੇ ਹੀ ਅਰੁਣ ਨਾਰੰਗ ਜਾਖੜ ਨੂੰ ਭਾਜਪਾ ਦਾ ਸੂਬਾ ਪ੍ਰਧਾਨ ਬਣਾਉਣ ਕਰਕੇ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।
ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ।
ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਿਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।












